Homeਪੰਜਾਬਪੁਲਿਸ ਨੇ ਇੱਕ ਦਿਨ 'ਚ 40 ਦੇ ਕਰੀਬ ਨਸ਼ਾ ਤਸਕਰਾਂ ਤੇ ਗੈਂਗਸਟਰਾਂ...

ਪੁਲਿਸ ਨੇ ਇੱਕ ਦਿਨ ‘ਚ 40 ਦੇ ਕਰੀਬ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੇ ਨੈੱਟਵਰਕ ‘ਤੇ ਸ਼ਿਕੰਜਾ ਕੱਸਣ ਲਈ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਛਾਪੇਮਾਰੀ ਕਰਕੇ ਇੱਕ ਦਿਨ ਵਿੱਚ 40 ਦੇ ਕਰੀਬ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਆਪਰੇਸ਼ਨ ਨੂੰ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ‘ਤੇ ਇੱਕ ਵੱਡੀ ਕਾਰਵਾਈ ਮੰਨਿਆ ਜਾ ਰਿਹਾ ਹੈ।

ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਕਈ ਟੀਮਾਂ ਵੱਲੋਂ ਸਵੇਰ ਤੋਂ ਹੀ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਖੇਤਰਾਂ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਸੁਖਦੇਵ ਸਿੰਘ ਨੂੰ ਵੀ ਕਾਬੂ ਕੀਤਾ ਗਿਆ ਹੈ। ਕਈ ਹੋਰ ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਹੁਣ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਲੋਕਾਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

ਡੀ.ਆਈ.ਜੀ. ਨੇ ਦੱਸਿਆ ਕਿ ਸਰਹੱਦੀ ਪਿੰਡ ਮਹਾਵਾ ਅਤੇ ਨੇਸ਼ਟਾ ਡਰੋਨ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਹੌਟਸਪੌਟ ਮੰਨੇ ਜਾਂਦੇ ਹਨ। ਇਸ ਲਈ ਪੁਲਿਸ ਨੇ ਇਨ੍ਹਾਂ ਇਲਾਕਿਆਂ ਵਿੱਚ ਵਿਸ਼ੇਸ਼ ਚੌਕਸੀ ਵਧਾ ਦਿੱਤੀ ਹੈ। ਸਰਹੱਦ ਪਾਰੋਂ ਚੱਲ ਰਹੇ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਇਨ੍ਹਾਂ ਪਿੰਡਾਂ ਵਿੱਚ ਲਗਾਤਾਰ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਤਸਕਰ ਗਰੋਹ ਦੀ ਕਮਰ ਤੋੜਨ ਲਈ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments