Home ਪੰਜਾਬ ਨਸ਼ਾ ਸਪਲਾਈ ਕਰਨ ਦੇ ਦੋਸ਼ ‘ਚ ਪੁਲਿਸ ਨੇ ਪੈਸਕੋ ਦੇ ਦੋ ਮੁਲਾਜ਼ਮਾਂ...

ਨਸ਼ਾ ਸਪਲਾਈ ਕਰਨ ਦੇ ਦੋਸ਼ ‘ਚ ਪੁਲਿਸ ਨੇ ਪੈਸਕੋ ਦੇ ਦੋ ਮੁਲਾਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

0

ਲੁਧਿਆਣਾ : ਤਾਜਪੁਰ ਰੋਡ ‘ਤੇ ਸਥਿਤ ਸੈਂਟਰਲ ਅਤੇ ਬਰੋਸਟਲ ਜੇਲ੍ਹ ‘ਚ ਨਸ਼ਾ ਸਪਲਾਈ ਕਰਨ ਦੇ ਦੋਸ਼ ‘ਚ ਪੁਲਿਸ ਨੇ ਪੈਸਕੋ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਜੇਲ੍ਹ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਅਨੁਸਾਰ ਇਹ ਕਾਰਵਾਈ ਜੇਲ੍ਹ ਦੇ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਦੋਵਾਂ ਮੁਲਾਜ਼ਮਾਂ ਦੇ ਕਬਜ਼ੇ ‘ਚੋਂ ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਜੇਲ੍ਹ ਅੰਦਰ ਨਸ਼ਾ ਸਪਲਾਈ ਕਰਨ ਵਿੱਚ ਉਨ੍ਹਾਂ ਦੇ ਨਾਲ ਹੋਰ ਕੌਣ-ਕੌਣ ਸ਼ਾਮਲ ਹੈ। ਮਾਮਲੇ ਦੀ ਜਾਂਚ ਜਾਰੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version