Homeਪੰਜਾਬਥਾਣਾ ਤਿੱਬੜ ਪੁਲਿਸ ਨੇ ਵਿਸ਼ੇਸ਼ ਨਾਕੇ ਦੌਰਾਨ 6 ਪੇਟੀਆਂ ਨਾਜਾਇਜ਼ ਸ਼ਰਾਬ ਕੀਤੀ...

ਥਾਣਾ ਤਿੱਬੜ ਪੁਲਿਸ ਨੇ ਵਿਸ਼ੇਸ਼ ਨਾਕੇ ਦੌਰਾਨ 6 ਪੇਟੀਆਂ ਨਾਜਾਇਜ਼ ਸ਼ਰਾਬ ਕੀਤੀ ਬਰਾਮਦ

ਗੁਰਦਾਸਪੁਰ : ਥਾਣਾ ਤਿੱਬੜ ਪੁਲਿਸ ਨੇ ਨਸ਼ਾ ਤਸਕਰਾਂ ਅਤੇ ਨਾਜਾਇਜ਼ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬੱਬੇਹਾਲੀ ਨਹਿਰ ਦੇ ਪੁਲ ‘ਤੇ ਲਗਾਏ ਗਏ ਵਿਸ਼ੇਸ਼ ਨਾਕੇ ਦੌਰਾਨ ਪੁਲਿਸ ਨੇ ਇੱਕ ਜੈਨ ਕਾਰ ‘ਚੋਂ 6 ਪੇਟੀਆਂ ਨਾਜਾਇਜ਼ ਸ਼ਰਾਬ, ਕੁੱਲ 1,80,000 ਮਿਲੀਲਿਟਰ ਬਰਾਮਦ ਕਰਕੇ ਇੱਕ ਵਿਅਕਤੀ ਨੂੰ ਮੌਕੇ ‘ਤੇ ਕਾਬੂ ਕਰ ਲਿਆ ।

ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਿੰਡ ਮੌਜਪੁਰ ਤੋਂ ਸ਼ਰਾਬ ਲਿਆ ਕੇ ਤਿੱਬੜ ਅਤੇ ਆਸ-ਪਾਸ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਜਾਇਜ਼ ਤੌਰ ’ਤੇ ਵੇਚਦੇ ਸਨ। ਜਦੋਂ ਉਹ ਆਪਣੇ ਇਲਾਕੇ ਵਿੱਚ ਸ਼ਰਾਬ ਸਪਲਾਈ ਕਰਨ ਆਏ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ। ਚੈਕਿੰਗ ਦੌਰਾਨ ਕਾਰ ‘ਚੋਂ 6 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਫੜੇ ਗਏ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸੇ ਲੜੀ ਤਹਿਤ ਕੁਝ ਸਮਾਂ ਪਹਿਲਾਂ ਵੀ ਥਾਣਾ ਤਿੱਬੜ ਪੁਲਿਸ ਨੇ 800 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਸੀ, ਜਿਸ ਦੀ ਕੁੱਲ 6,00,000 ਮਿਲੀਲੀਟਰ ਸ਼ਰਾਬ ਸੀ।

ਡੀ.ਐਸ.ਪੀ. ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਹੋਰ ਖੁਲਾਸੇ ਵੀ ਜਲਦੀ ਹੀ ਸਾਹਮਣੇ ਲਿਆਂਦੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਨੇ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਆਪਣੇ ਆਪ ਨੂੰ ਸੁਧਾਰਨ, ਨਹੀਂ ਤਾਂ ਕਾਨੂੰਨ ਤੋੜਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments