Home ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਗੈਰ- ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਇੱਕ...

ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਗੈਰ- ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਇੱਕ ਵੱਡੇ ਨੈੱਟਵਰਕ ਦਾ ਕੀਤਾ ਪਰਦਾਫਾਸ਼

0

ਪੰਜਾਬ: ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪਾਕਿਸਤਾਨ ਨਾਲ ਜੁੜੇ ਗੈਰ- ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਅਪ੍ਰੇਸ਼ਨ ਦੇ ਦੌਰਾਨ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ , ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ।

ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, “ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕਰਦੇ ਹੋਏ ਸਰਹੱਦ ‘ਤੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਖੁਲਾਸਾ ਕੀਤਾ ਹੈ । ਇਸ ਦੌਰਾਨ ਇੱਕ ਨਾਬਾਲਗ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਤੋਂ ਪੰਜ ਵਿਦੇਸ਼ੀ ਪਿਸਤੌਲ ਬਰਾਮਦ ਕੀਤੇ ਗਏ ਹਨ। ਇਨ੍ਹਾਂ ਵਿੱਚ ਪੰਜ ਐਡਵਾਂਸਡ ਪਿਸਤੌਲ (ਗਲੋਕ 9mm, PX5 .30 ਬੋਰ, ਟੌਰਸ 9mm, ਗ੍ਰੇਟਾ 9mm ਪਾਕਿਸਤਾਨ ਵਿੱਚ ਬਣਿਆ, ਅਤੇ ਇੱਕ .30 ਬੋਰ), 34 ਜ਼ਿੰਦਾ ਕਾਰਤੂਸ ਅਤੇ ਇੱਕ ਤੇਜ਼ਧਾਰ ਹਥਿਆਰ ਸ਼ਾਮਲ ਹਨ।

ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ ਵਿੱਚ ਹਥਿਆਰਾਂ ਦੇ ਤਸਕਰਾਂ ਦੇ ਸੰਪਰਕ ਵਿੱਚ ਸਨ। ਇਨ੍ਹਾਂ ਚੈਨਲਾਂ ਰਾਹੀਂ ਹਥਿਆਰਾਂ ਦੀ ਸਪਲਾਈ ਅਤੇ ਵੱਖ-ਵੱਖ ਖੇਤਰਾਂ ਵਿੱਚ ਪਹੁੰਚਾਈ ਜਾ ਰਹੀ ਸੀ। ਫਿਲਹਾਲ, ਪੁਲਿਸ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਪੂਰੇ ਗਿਰੋਹ ਦਾ ਪਰਦਾਫਾਸ਼ ਕੀਤਾ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version