Homeਪੰਜਾਬਪੁਲਿਸ ਨੇ ਹਨੀਟ੍ਰੈਪ ਦਾ ਪਰਦਾਫਾਸ਼ ਕਰਦੇ ਹੋਏ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਪੁਲਿਸ ਨੇ ਹਨੀਟ੍ਰੈਪ ਦਾ ਪਰਦਾਫਾਸ਼ ਕਰਦੇ ਹੋਏ ਦੋ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਫਾਜ਼ਿਲਕਾ: ਪੁਲਿਸ ਨੇ ਹਨੀਟ੍ਰੈਪ ਦਾ ਪਰਦਾਫਾਸ਼ ਕਰਦੇ ਹੋਏ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਪੁਲਿਸ ਨੇ ਦੱਸਿਆ ਕਿ ਔਰਤ ਅਤੇ ਸਾਬਕਾ ਸਰਪੰਚ ਮਾਸੂਮ ਲੋਕਾਂ ਨੂੰ ਫਸਾਉਂਦੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੈਸਿਆਂ ਲਈ ਬਲੈਕਮੇਲ ਕਰਦੇ ਸਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮਨਦੀਪ ਕੌਰ ਉਰਫ਼ ਰਿਤੂ ਅਤੇ ਜੋਗਿੰਦਰਪਾਲ ਸਿੰਘ ਉਰਫ਼ ਗੁਲਾਬੋ, ਜੋ ਕਿ ਲਾਧੂਕਾ ਦੀ ਸਾਬਕਾ ਸਰਪੰਚ ਹੈ, ਵਜੋਂ ਹੋਈ ਹੈ। ਸਾਬਕਾ ਸਰਪੰਚ ‘ਤੇ ਪਹਿਲਾਂ ਵੀ ਮਾਮਲਾ ਦਰਜ ਹੈ।

ਪੁਲਿਸ ਨੂੰ ਮਿਲੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਗ੍ਰਿਫ਼ਤਾਰੀ ਦੌਰਾਨ ਉਨ੍ਹਾਂ ਕੋਲੋਂ 25,000 ਰੁਪਏ ਨਕਦ, ਦੋ ਮੋਬਾਈਲ ਫ਼ੋਨ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ। ਫਿਲਹਾਲ , ਪੁਲਿਸ ਮੁਲਾਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਪੁਲਿਸ ਰਿਮਾਂਡ ‘ਤੇ ਲੈਣ ਦੀ ਤਿਆਰ ਕਰ ਰਹੀ ਹੈ ,ਤਾਂ ਕਿ ਉਨ੍ਹਾਂ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਸਕੇ।

ਇਸ ਤਰ੍ਹਾਂ ਬਣਾਉਦੇਂ ਸਨ ਸ਼ਿਕਾਰ
ਸਦਰ ਥਾਣਾ ਫਾਜ਼ਿਲਕਾ ਦੇ ਐਸ.ਐਚ.ਓ. ਪ੍ਰਗਟ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਔਰਤ ਵਟਸਐਪ ਦੇ ਜਰੀਏ ਲੋਕਾਂ ਨੂੰ ਸੰਪਰਕ ਕਰਦੀ ਸੀ । ਇਸ ਤੋਂ ਬਾਅਦ ਉਨ੍ਹਾਂ ਨਾਲ ਮੁਲਾਕਾਤ ਕਰ ਉਨ੍ਹਾਂ ਦੀਆ ਤਸਵੀਰਾਂ ਜਾਂ ਹੋਰ ਸਬੂਤ ਇੱਕਠੇ ਕਰ ਉਨ੍ਹਾਂ ਨੂੰ ਬਲੈਕਮੇਲ ਕਰਦੇ ਸਨ ਅਤੇ ਪੈਸਿਆਂ ਦੀ ਮੰਗ ਕਰਦੇ ਸਨ । ਪੁਲਿਸ ਹੁਣ ਇਸ ਮਾਮਲੇ ਵਿੱਚ ਇਹ ਵੀ ਜਾਂਚ ਕਰ ਰਹੀ ਹੈ ਕਿ ਇਸ ਗਿਰੋਹ ਨੇ ਹੁਣ ਤੱਕ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ । ਇਸ ਦੇ ਨਾਲ ਹੀ , ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ , ਮਹਿਲਾ ਨੇ ਜਲਾਲਾਬਾਦ ਨਿਵਾਸੀ ਇੱਕ ਵਿਅਕਤੀ ਨੂੰ ਆਪਣੇ ਜਾਲ ਵਿੱਚ ਫਸਾ ਕੇ ਬਲੈਕਮੇਲ ਕਰਦੇ ਹੋਏ 4 ਲੱਖ ਰੁਪਏ ਦੀ ਮੰਗ ਕੀਤੀ । ਇਸ ਦੌਰਾਨ ਜਦੋਂ ਵਿਅਕਤੀ ਨੇ ਦੋਵਾਂ ਦੋਸ਼ੀਆਂ ਨੂੰ ਪੈਸੇ ਲੈਣ ਲਈ ਬੁਲਾਇਆ ਤਾਂ ਪੁਲਿਸ ਨੇ ਫੜ ਲਿਆ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments