Home ਪੰਜਾਬ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਦਾ ਪੁਲਿਸ ਨੇ ਕੀਤਾ...

ਦੋ ਪ੍ਰਵਾਸੀ ਮਜ਼ਦੂਰਾਂ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਦਾ ਪੁਲਿਸ ਨੇ ਕੀਤਾ ਐਂਨਕਾਊਟਰ

0

ਮੋਗਾ : ਮੋਗਾ ਜ਼ਿਲ੍ਹੇ ਤੋਂ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ, ਜਿੱਥੇ 10 ਫਰਵਰੀ ਨੂੰ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਗੋਲੀ ਮਾਰਨ ਵਾਲੇ ਮੁਲਜ਼ਮਾਂ ਦਾ ਐਂਨਕਾਊਟਰ ਕਰ ਦਿੱਤਾ ਗਿਆ ਹੈ। ਮੋਗਾ ਪੁਲਿਸ ਅਤੇ ਸੀ.ਆਈ.ਏ. ਸਟਾਫ ਵੱਲੋਂ ਕੀਤੇ ਗਏ ਆਪ੍ਰੇਸ਼ਨ ਦੌਰਾਨ ਇੱਕ ਮੁਲਜ਼ਮ ਜ਼ਖਮੀ ਹੋ ਗਿਆ, ਜਦੋਂ ਕਿ ਦੂਜੇ ਨੂੰ ਫੜ ਲਿਆ ਗਿਆ। ਜ਼ਿਕਰਯੋਗ ਹੈ ਕਿ 10 ਫਰਵਰੀ ਨੂੰ ਹੋਈ ਗੋਲੀਬਾਰੀ ਵਿੱਚ ਦੋ ਮੁਲਜ਼ਮਾਂ ਨੇ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲੀਬਾਰੀ ਕੀਤੀ ਸੀ, ਜਿਸ ਨਾਲ ਉਹ ਜ਼ਖਮੀ ਹੋ ਗਏ ਸਨ। ਦੋਵੇਂ ਮਜ਼ਦੂਰ ਬਿਹਾਰ ਤੋਂ ਪੰਜਾਬ ਆਏ ਸਨ ਅਤੇ ਮੋਗਾ ਦੀ ਇੱਕ ਫੈਕਟਰੀ ਵਿੱਚ ਕੰਮ ਕਰਦੇ ਸਨ।

ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹ 10 ਫਰਵਰੀ ਨੂੰ ਪ੍ਰਵਾਸੀ ਮਜ਼ਦੂਰਾਂ ‘ਤੇ ਗੋਲੀਬਾਰੀ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਦੀ ਭਾਲ ਕਰ ਰਹੇ ਸਨ ਅਤੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਹ ਘੱਲ ਕਲਾਂ ਇਲਾਕੇ ਵਿੱਚ ਘੁੰਮ ਰਹੇ ਹਨ। ਜਦੋਂ ਇੱਕ ਪੁਲਿਸ ਟੀਮ ਉਨ੍ਹਾਂ ਨੂੰ ਫੜਨ ਲਈ ਪਹੁੰਚੀ, ਤਾਂ ਰੁਕਣ ਦੀ ਬਜਾਏ ਉਨ੍ਹਾਂ ਨੇ ਪੁਲਿਸ ਟੀਮ ‘ਤੇ ਗੋਲੀ ਚਲਾ ਦਿੱਤੀ, ਜਿਸ ਕਾਰਨ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਉਨ੍ਹਾਂ ਅੱਗੇ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਇੱਕ ਮੁਲਜ਼ਮ ਜੋਬਨਪ੍ਰੀਤ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਪੁਲਿਸ ਨੇ ਉਸਨੂੰ ਵੀ ਫੜ ਲਿਆ। ਇਸ ਦੌਰਾਨ ਪੁਲਿਸ ਨੇ ਘਟਨਾ ਦੇ ਦੌਰਾਨ ਵਰਤਿਆ ਜਾਣ ਵਾਲਾ ਮੋਟਰਸਾਈਕਲ ਅਤੇ ਹਥਿਆਰ ਵੀ ਬਰਾਮਦ ਕਰ ਲਿਆ ਹੈ।

ਉਨ੍ਹਾਂ ਕਿਹਾ ਕਿ ਦੋਵਾਂ ਨੇ ਪ੍ਰਵਾਸੀਆਂ ‘ਤੇ ਗੋਲੀਬਾਰੀ ਕੀਤੀ ਸੀ ਅਤੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੋਵਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ ਅਤੇ ਮਾਮਲੇ ਵਿੱਚ ਹੋਰ ਦੋਸ਼ੀਆਂ ਦੀ ਸ਼ਮੂਲੀਅਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version