Homeਪੰਜਾਬਮੋਹਾਲੀ ਦੇ ਜ਼ੀਰਕਪੁਰ 'ਚ ASI ਕਤਲ ਕੇਸ ਦੇ ਮੁਲਜ਼ਮ ਦਾ ਪੁਲਿਸ ਮੁਕਾਬਲਾ,...

ਮੋਹਾਲੀ ਦੇ ਜ਼ੀਰਕਪੁਰ ‘ਚ ASI ਕਤਲ ਕੇਸ ਦੇ ਮੁਲਜ਼ਮ ਦਾ ਪੁਲਿਸ ਮੁਕਾਬਲਾ, ਗੋਲੀ ਲੱਗਣ ਕਾਰਨ ਹਸਪਤਾਲ ਦਾਖ਼ਲ

ਮੋਹਾਲੀ: ਮੋਹਾਲੀ ਦੇ ਜ਼ੀਰਕਪੁਰ ਵਿੱਚ ਤਰਨਤਾਰਨ ਦੇ ASI ਇਕਬਾਲ ਸਿੰਘ ਕਤਲ ਮਾਮਲੇ ਦੇ ਮੁਲਜ਼ਮ ਦਾ ਪੁਲਿਸ ਨਾਲ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF) ਵੱਲੋਂ ਇਹ ਕਾਰਵਾਈ ਜ਼ੀਰਕਪੁਰ ਸਥਿਤ KMG ਹੋਟਲ ਵਿੱਚ ਕੀਤੀ ਗਈ। ਮੁਕਾਬਲੇ ਦੌਰਾਨ ਮੁਲਜ਼ਮ ਅਮਨਦੀਪ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਡੇਰਾਬੱਸੀ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਜਾਣਕਾਰੀ ਅਨੁਸਾਰ, ਅਮਨਦੀਪ ਹੋਟਲ ਦੀ ਪਹਿਲੀ ਮੰਜ਼ਿਲ ‘ਤੇ ਇੱਕ ਨੌਜਵਾਨ ਔਰਤ ਨਾਲ ਠਹਿਰਿਆ ਹੋਇਆ ਸੀ। ਜਦੋਂ ਪੁਲਿਸ ਟੀਮ ਨੇ ਉਸ ਨੂੰ ਘੇਰ ਕੇ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਮੁਲਜ਼ਮ ਵੱਲੋਂ ਕਥਿਤ ਤੌਰ ‘ਤੇ ਪੁਲਿਸ ‘ਤੇ ਗੋਲੀਬਾਰੀ ਕੀਤੀ ਗਈ।

ਇਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਅਮਨਦੀਪ ਨੂੰ ਗੋਲੀ ਲੱਗ ਗਈ। ਪੁਲਿਸ ਨੇ ਜ਼ਖਮੀ ਮੁਲਜ਼ਮ ਨੂੰ ਤੁਰੰਤ ਹਸਪਤਾਲ ਪਹੁੰਚਾਇਆ।

ਜ਼ਿਕਰਯੋਗ ਹੈ ਕਿ ਅਮਨਦੀਪ ਤਰਨਤਾਰਨ ਵਿੱਚ ASI ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਲੋੜੀਂਦਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ AGTF ਉਸ ਦੀ ਭਾਲ ਕਰ ਰਹੀ ਸੀ। ਪੁਲਿਸ ਨੂੰ ਉਸ ਦੇ ਜ਼ੀਰਕਪੁਰ ਦੇ ਹੋਟਲ ਵਿੱਚ ਹੋਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਕਾਰਵਾਈ ਕੀਤੀ ਗਈ।

ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਕਾਬਲੇ ਨਾਲ ਜੁੜੇ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments