HomePunjabਹੁਸ਼ਿਆਰਪੁਰ 'ਚ ਸਰਪੰਚ ਦਾ ਕਤਲ ਕਰਨ ਵਾਲੇ ਵਿਅਕਤੀ ਦਾ ਪੁਲਿਸ ਵੱਲੋਂ ਐਨਕਾਊਂਟਰ

ਹੁਸ਼ਿਆਰਪੁਰ ‘ਚ ਸਰਪੰਚ ਦਾ ਕਤਲ ਕਰਨ ਵਾਲੇ ਵਿਅਕਤੀ ਦਾ ਪੁਲਿਸ ਵੱਲੋਂ ਐਨਕਾਊਂਟਰ

ਹੁਸ਼ਿਆਰਪੁਰ: ਪਿੰਡ ਡਡਿਆਣਾ ਕਲਾਂ (Village Dadiana Kalan) ਦੇ ਸਰਪੰਚ ਅਤੇ ਉੱਘੇ ਦਲਿਤ ਆਗੂ ਸੰਦੀਪ ਕੁਮਾਰ ਛੀਨਾ (Sandeep Kumar Chhina) (45) ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲੇ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਐਨਕਾਊਂਟਰ ਕਰ ਲਿਆ ਹੈ।

ਇਸ ਕਾਰਵਾਈ ਵਿਚ ਕਤਲ ਦਾ ਮੁਲਜ਼ਮ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਨ ਪੁਲਿਸ ਅਤੇ ਮੁਲਜ਼ਮ ਅਨੂਪ ਕੁਮਾਰ ਵਿਚਾਲੇ ਮੁਕਾਬਲਾ ਹੋ ਗਿਆ। ਇਸ ਵਿਚ ਮੁਲਜ਼ਮ ਅਨੂਪ ਕੁਮਾਰ ਉਰਫ ਵਿੱਕੀ ਦੀਆਂ ਦੋਵੇਂ ਲੱਤਾਂ ’ਤੇ ਗੋਲੀਆਂ ਲੱਗੀਆਂ ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਬਾਅਦ ਵਿਚ ਪੁਲਿਸ ਨੇ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਜਿੱਥੋਂ ਉਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ।

ਦੱਸਣਯੋਗ ਹੈ ਕਿ 4 ਜਨਵਰੀ ਦੀ ਸਵੇਰ ਸਰਪੰਚ ਅਤੇ BSP ਆਗੂ ਸੰਦੀਪ ਕੁਮਾਰ ਚੀਨਾ ਦਾ ਉਸ ਵੇਲੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਆਪਣੀ ਦੁਕਾਨ ਖੋਲ੍ਹਣ ਲੱਗਾ ਸੀ। ਸੰਦੀਪ ਕੁਮਾਰ ਸਰਪੰਚ ਉਰਫ ਚੀਨਾ ਜੋ ਅੱਡਾ ਦੁਸੜਕਾ ਵਿਖੇ ਆਪਣੀ ਟਾਈਲਾਂ ਦੀ ਦੁਕਾਨ ਕਰਦਾ ਸੀ, ਸਵੇਰੇ ਕਰੀਬ 10 ਵਜੇ ਜਦੋਂ ਉਹ ਦੁਕਾਨ ਖੋਲ੍ਹਣ ਲੱਗਾ ਤਾਂ 3 ਨੌਜਵਾਨ ਆਏ, ਜਿਨ੍ਹਾਂ ’ਚ ਅਨੂਪ ਕੁਮਾਰ ਉਰਫ ਵਿੱਕੀ ਪੁੱਤਰ ਅਸ਼ਵਨੀ ਵੀ ਸ਼ਾਮਲ ਸੀ ਅਤੇ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਸਨ। ਜਿੱਥੇ ਅਨੂਪ ਕੁਮਾਰ ਉਰਫ ਵਿੱਕੀ ਨੇ ਸੰਦੀਪ ਕੁਮਾਰ ’ਤੇ ਪਿਸਤੌਲ ਨਾਲ ਫਾਇਰ ਕਰ ਦਿੱਤਾ, ਜੋ ਕਿ ਉਸਦੇ ਭਰਾ ਦੀ ਛਾਤੀ ਦੇ ਸੱਜੇ ਪਾਸੇ ਵੱਜਿਆ, ਉਥੇ ਮੌਕਾ ਦੇਖ ਕੇ ਉਕਤ ਦੋਸ਼ੀਆਂ ਵਲੋਂ ਉਸਦੇ ਹੱਥ ਦੇ ਪਿਸਤੌਲ ‘ਚੋਂ ਕੁੱਲ 3 ਰਾਊਂਡ ਫਾਇਰ ਕੀਤੇ ਗਏ। ਜਿਸ ਵਿਚ ਸਰਪੰਚ ਸੰਦੀਪ ਕੁਮਾਰ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਪੁਲਿਸ ਪਹਿਲਾਂ ਹੀ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments