Home ਪੰਜਾਬ ਕਤਲ ਕੇਸ ‘ਚ ਨਾਮਜ਼ਦ ਗੈਂਗਸਟਰ ਪੁਲਿਸ ਨੇ ਕੀਤਾ ਢੇਰ

ਕਤਲ ਕੇਸ ‘ਚ ਨਾਮਜ਼ਦ ਗੈਂਗਸਟਰ ਪੁਲਿਸ ਨੇ ਕੀਤਾ ਢੇਰ

0

ਅੰਮ੍ਰਿਤਸਰ: ਅੰਮ੍ਰਿਤਸਰ (Amritsar) ਦੇ ਰਈਆ ਵਿੱਚ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲੇ ਦੀ ਖ਼ਬਰ ਸਾਹਮਣੇ ਆਈ ਹੈ। ਮੁਕਾਬਲੇ ਦੌਰਾਨ ਇੱਕ ਗੈਂਗਸਟਰ ਮਾਰਿਆ ਗਿਆ।

ਦੱਸਿਆ ਜਾ ਰਿਹਾ ਹੈ ਕਿ ਦੁਕਾਨਦਾਰ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਮੁਕਾਬਲੇ ਦੌਰਾਨ ਮਾਰਿਆ ਗਿਆ। ਪੁਲਿਸ ਨੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਘਟਨਾ ਸਮੇਂ ਉਸਦੇ ਨਾਲ ਸੀ।

ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਵੀ ਮੁਕਾਬਲੇ ਵਿੱਚ ਜ਼ਖਮੀ ਹੋ ਗਿਆ ਅਤੇ ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀਆਂ ਅਨੁਸਾਰ ਜ਼ਖਮੀ ਏ.ਐਸ.ਆਈ. ਦੀ ਹਾਲਤ ਫਿਲਹਾਲ ਸਥਿਰ ਹੈ।

NO COMMENTS

LEAVE A REPLY

Please enter your comment!
Please enter your name here

Exit mobile version