ਸਮਰਾਲਾ: ਅੱਜ ਸਵੇਰੇ, ਐਸ.ਐਸ.ਪੀ. ਜੋਤੀ ਯਾਦਵ ਦੇ ਨਿਰਦੇਸ਼ਾਂ ਹੇਠ, ਐਸ.ਪੀ ਤੇਜਵੀਰ ਸਿੰਘ ਅਤੇ ਡੀ.ਐਸ.ਪੀ. ਤਰਲੋਚਨ ਸਿੰਘ ਦੀ ਅਗਵਾਈ ਹੇਠ, ਸਮਰਾਲਾ ਪੁਲਿਸ ਨੇ ਸਮਰਾਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ।
ਐਸ.ਪੀ ਤੇਜਵੀਰ ਸਿੰਘ ਨੇ ਦੱਸਿਆ ਕਿ, ਪੰਜਾਬ ਸਰਕਾਰ ਦੇ ਨਿਰਦੇਸ਼ਾਂ ਹੇਠ, ਪੰਜਾਬ ਪੁਲਿਸ ਪੂਰੇ ਪੰਜਾਬ ਵਿੱਚ ਨਸ਼ਿਆਂ ਦੇ ਖਾਤਮੇ ਲਈ ਛਾਪੇਮਾਰੀ ਕਰ ਰਹੀ ਹੈ। ਇਸ ਕਾਰਵਾਈ ਤਹਿਤ, ਅੱਜ ਸਵੇਰੇ ਖੰਨਾ ਜ਼ਿਲ੍ਹੇ ਦੇ ਪਾਇਲ, ਮਾਛੀਵਾੜਾ ਸਾਹਿਬ, ਖੰਨਾ ਅਤੇ ਸਮਰਾਲਾ ਵਿੱਚ ਹੌਟਸਪੌਟਸ ਅਤੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਗਈ। ਐਸ.ਪੀ ਤੇਜਵੀਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਨਸ਼ੇ ਦਾ ਕਾਰੋਬਾਰ ਛੱਡ ਕੇ ਮੁੱਖ ਧਾਰਾ ਵਿੱਚ ਵਾਪਸ ਆਉਣ, ਤਾਂ ਜੋ ਪੰਜਾਬ ਇੱਕ ਵਾਰ ਫਿਰ ਰੰਗਲਾ ਪੰਜਾਬ ਬਣ ਸਕੇ।
