ਪਟਨਾ: ਬਿਹਾਰ ਦੇ ਪਟਨਾ ਵਿੱਚ ਇੱਕ ਪੁਲਿਸ ਸਟੇਸ਼ਨ ਇੰਚਾਰਜ (SHO) ਦੀ ਡਿਊਟੀ ਦੌਰਾਨ ਮੌਤ ਹੋ ਗਈ, ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ।
ਅਧਿਕਾਰੀਆਂ ਨੇ ਦੱਸਿਆ ਕਿ ਸਟੇਸ਼ਨ ਹਾਊਸ ਅਫ਼ਸਰ (SHO) ਸੰਜੀਵ ਕੁਮਾਰ, ਜੋ ਸ਼ਨੀਵਾਰ ਰਾਤ ਨੂੰ ਇਲਾਕੇ ਵਿੱਚ ਗਸ਼ਤ ਕਰਨ ਤੋਂ ਬਾਅਦ ਸਟੇਸ਼ਨ ਵਾਪਸ ਆਏ ਸਨ, ਅਚਾਨਕ ਡਿੱਗ ਪਏ। ਇੱਕ ਅਧਿਕਾਰੀ ਨੇ ਕਿਹਾ , “SHO ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ” । ਕੁਮਾਰ ਮੁਜ਼ੱਫਰਪੁਰ ਜ਼ਿਲ੍ਹੇ ਦੇ ਨਿਵਾਸੀ ਅਤੇ 2009 ਬੈਚ ਦੇ ਅਧਿਕਾਰੀ ਸਨ।
ਅਧਿਕਾਰੀਆਂ ਨੇ ਕਿਹਾ ਕਿ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗੇਗਾ। ਉਨ੍ਹਾਂ ਦੀ ਲਾਸ਼ ਨੂੰ ਬੀਤੇ ਦਿਨ ਨਵੀਂ ਪੁਲਿਸ ਲਾਈਨ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੂੰ ਪਟਨਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਸ਼ਸ਼ਫ), ਕਾਰਤੀਕੇਯ ਸ਼ਰਮਾ ਦੀ ਮੌਜੂਦਗੀ ਵਿੱਚ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਲਾਸ਼ ਨੂੰ ਮੁਜ਼ੱਫਰਪੁਰ ਵਿੱਚ ਉਨ੍ਹਾਂ ਦੇ ਘਰ ਲਿਜਾਇਆ ਗਿਆ। SHO ਦਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ।
