Home ਪੰਜਾਬ ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਗਰਮਾਇਆ ਸਿਆਸੀ...

ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਗਰਮਾਇਆ ਸਿਆਸੀ ਮਾਹੌਲ

0

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਬਜਟ ਸੈਸ਼ਨ ਦੇ ਪਹਿਲੇ ਦਿਨ ਹੀ ਸਿਆਸੀ ਮਾਹੌਲ ਗਰਮ ਹੋ ਗਿਆ। ਸਦਨ ਵਿੱਚ ਜਦੋਂ ਰਾਜਪਾਲ ਆਪਣਾ ਭਾਸ਼ਣ ਪੜ੍ਹ ਰਹੇ ਸਨ , ਉਦੋਂ ਕਾਂਗਰਸ ਵਿਧਾਇਕਾਂ ਨੇ ਜ਼ੋਰਦਾਰ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਲਗਾਤਾਰ ਨਾਅਰੇਬਾਜ਼ੀ ਕੀਤੀ ।

ਇਸ ਦੌਰਾਨ ਰਾਜਪਾਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਉਨ੍ਹਾਂ ਨੂੰ ਸਦਨ ਵਿੱਚ ਬੋਲਣ ਦਾ ਪੂਰਾ ਸਮਾਂ ਦਿੱਤਾ ਜਾਵੇਗਾ , ਪਰ ਇਸ ਦੇ ਬਾਵਜੂਦ ਕਾਂਗਰਸ ਵਿਧਾਇਕ ਪੰਜਾਬ ਸਰਕਾਰ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਰਹੇ ਅਤੇ ਰਾਜਪਾਲ ਦੇ ਭਾਸਣ ਦਾ ਵਿਰੋਧ ਜਾਰੀ ਰੱਖਿਆ । ਕਾਂਗਰਸ ਨੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ ‘ਤੇ ਵਿਧਾਨ ਸਭਾ ਕੰਪਲੈਕਸ ਵਿੱਚ ਸੁਰੱਖਿਆ ਨਿਯਮਾਂ ਅਤੇ ਮਰਿਆਦਾ ਦਾ ਉਲੰਘਣ ਕਰਨ ਦੇ ਗੰਭੀਰ ਦੋਸ਼ ਵੀ ਲਗਾਏ।

ਸੈਸ਼ਨ ਦੌਰਾਨ, ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਬੇਅਦਬੀ ਅਤੇ ਮੁਕਾਬਲਿਆਂ ਦੀਆਂ ਘਟਨਾਵਾਂ ਨੂੰ ਲੈ ਕੇ ਸਰਕਾਰ ‘ਤੇ ਹਮਲਾ ਬੋਲਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ, ਵਿਰੋਧੀ ਧਿਰ ਨੇ ਰਾਜ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਕੀਤਾ। ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਕਾਂਗਰਸੀ ਵਿਧਾਇਕ ਵਿਧਾਨ ਸਭਾ ਤੋਂ ਵਾਕਆਊਟ ਕਰ ਗਏ।

NO COMMENTS

LEAVE A REPLY

Please enter your comment!
Please enter your name here

Exit mobile version