Home ਪੰਜਾਬ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧੀਨ ਆਉਣ ਵਾਲੇ ਪੌਂਗ ਡੈਮ ਪ੍ਰਬੰਧਨ ਨੇ...

ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧੀਨ ਆਉਣ ਵਾਲੇ ਪੌਂਗ ਡੈਮ ਪ੍ਰਬੰਧਨ ਨੇ ਲੋਕਾਂ ਨੂੰ ਦਿੱਤੀ ਵੱਡੀ ਰਾਹਤ

0

ਹਾਜੀਪੁਰ : ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਅਧੀਨ ਆਉਣ ਵਾਲੇ ਪੌਂਗ ਡੈਮ ਪ੍ਰਬੰਧਨ ਨੇ ਇੱਕ ਮਹੱਤਵਪੂਰਨ ਅਤੇ ਰਾਹਤ ਭਰਿਆ ਫੈਸਲਾ ਲੈਂਦੇ ਹੋਏ ਡੈਮ ਤੋਂ ਪਾਣੀ ਦੀ ਨਿਕਾਸੀ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੀ ਹੈ। ਇਹ ਫ਼ੈਸਲਾ ਉਨ੍ਹਾਂ ਸਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਬਿਆਸ ਦਰਿਆ ਦੇ ਹੇਠਲੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਲਈ ਇੱਕ ਵੱਡੀ ਰਾਹਤ ਹੈ, ਜੋ ਪਿਛਲੇ ਕੁਝ ਦਿਨਾਂ ਤੋਂ ਜਲ ਪੱਧਰ ਵਧਣ ਨਾਲ ਜੂਝ ਰਹੇ ਸਨ।

ਜਾਣਕਾਰੀ ਦੇ ਅਨੁਸਾਰ, ਪਿਛਲੇ ਮਹੀਨੇ ਹਿਮਾਚਲ ਵਿੱਚ ਪਏ ਭਾਰੀ ਮੀਂਹ ਕਾਰਨ ਪੌਂਗ ਡੈਮ ਦੀ ਮਹਾਰਾਣਾ ਪ੍ਰਤਾਪ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਡੈਮ ਪ੍ਰਬੰਧਨ ਵੱਲੋਂ ਸਪਿੱਲਵੇ ਅਤੇ ਟਰਬਾਈਨਾਂ ਰਾਹੀਂ ਭਾਰੀ ਮਾਤਰਾ ਵਿੱਚ ਪਾਣੀ ਬਿਆਸ ਦਰਿਆ ਵਿੱਚ ਛੱਡਣ ਕਾਰਨ ਬਿਆਸ ਕੰਢੇ ਵੱਸਦੇ ਪੰਜਾਬ ਹਿਮਾਚਲ ਦੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਹਿਮਾਚਲ ਅਤੇ ਪੰਜਾਬ ਵਿੱਚ ਮੀਂਹ ਦਾ ਕਹਿਰ ਘੱਟ ਹੋਣ ਕਰਕੇ ਹੁਣੇ ਹੀ ਡੈਮ ਨੇ ਪਾਣੀ ਛੱਡਣਾ ਘੱਟ ਕੀਤਾ ਸੀ ਕਿ ਮੌਸਮ ਵਿਭਾਗ ਨੇ ਇੱਕ ਵਾਰ ਫਿਰ ਤੋਂ ਮੀਂਹ ਦਾ ਹਾਈ ਅਲਰਟ ਜਾਰੀ ਕਰ ਦਿੱਤਾ, ਜਿਸ ਕਾਰਨ ਡੈਮ ਪ੍ਰਬੰਧਨ ਨੂੰ ਫਿਰ ਤੋਂ ਪਾਣੀ ਛੱਡਣ ਲਈ ਮਜਬੂਰ ਹੋਣਾ ਪਿਆ ਸੀ।

ਇਸ ਨਾਲ ਬਿਆਸ ਦਰਿਆ ਦੇ ਕੰਢੇ ਲੋਕਾਂ ਦੀਆਂ ਫਿਰ ਚਿੰਤਾਵਾਂ ਵੱਧ ਗਈਆਂ ਸਨ, ਪਰ ਮੀਂਹ ਘੱਟ ਪੈਣ ਕਾਰਨ ਪੌਂਗ ਡੈਮ ਪ੍ਰਬੰਧਨ ਨੇ ਪਾਣੀ ਛੱਡਣਾ ਬੰਦ ਕਰ ਦਿੱਤਾ। ਇਹ ਕਦਮ ਮੀਂਹ ਘੱਟ ਹੋਣ ਅਤੇ ਡੈਮ ਵਿੱਚ ਪਾਣੀ ਦੇ ਪੱਧਰ ਨੂੰ ਸੰਤੋਖਜਨਕ ਢੰਗ ਨਾਲ ਕੰਟਰੋਲ ਕਰਨ ਤੋਂ ਬਾਅਦ ਲਿਆ ਗਿਆ। ਡੈਮ ਵਿੱਚ ਪਾਣੀ ਦਾ ਪੱਧਰ ਹੁਣ ਕੰਟਰੋਲ ਸੀਮਾ ਦੇ ਅੰਦਰ ਹੈ। ਹੇਠਲੇ ਇਲਾਕਿਆਂ ਵਿੱਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਡੈਮ ਦੇ ਫਲੱਡ ਗੇਟਾਂ ਤੋਂ ਪਾਣੀ ਛੱਡਣਾ ਤੁਰੰਤ ਬੰਦ ਕਰ ਦਿੱਤਾ। ਜਿਸ ਨਾਲ ਆਮ ਜਨਜੀਵਨ ਜਲਦੀ ਹੀ ਪਟਰੀ ‘ਤੇ ਪਰਤ ਸਕੇਗਾ।

NO COMMENTS

LEAVE A REPLY

Please enter your comment!
Please enter your name here

Exit mobile version