Home ਪੰਜਾਬ ਪੰਜਾਬ ਦੇ 14 ਜ਼ਿਲ੍ਹਿਆਂ ’ਚ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ,...

ਪੰਜਾਬ ਦੇ 14 ਜ਼ਿਲ੍ਹਿਆਂ ’ਚ ਭਾਰੀ ਮੀਂਹ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਮੌਸਮ ਵਿਭਾਗ ਨੇ ਯੈਲੋ ਅਲਰਟ ਕੀਤਾ ਜਾਰੀ

0

ਚੰਡੀਗੜ੍ਹ : ਪੰਜਾਬ ਵਿੱਚ ਆਖਰਕਾਰ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਬੀਤੀ ਦੇਰ ਰਾਤ ਤੋਂ ਸ਼ੁਰੂ ਪਏ ਮੀਂਹ ਨੇ ਭਿਆਨਕ ਗਰਮੀ ਅਤੇ ਨਮੀ ਤੋਂ ਕਾਫ਼ੀ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦੇ ਅਨੁਸਾਰ, 5 ਜੁਲਾਈ ਤੱਕ ਸੂਬੇ ਦੇ ਕਈ  ਹਿੱਸਿਆਂ ਵਿੱਚ ਭਾਰੀ ਮੀਂਹ, ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਭਾਰਤ ਮੌਸਮ ਵਿਭਾਗ (IMD) ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਲਈ 5 ਜੁਲਾਈ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਲੋਕਾਂ ਨੂੰ ਖਰਾਬ ਮੌਸਮ ਦੇ ਦੌਰਾਨ ਸੁਚੇਤ ਰਹਿਣ ਅਤੇ ਬੇਲੋੜੇ ਖੁੱਲ੍ਹੀਆਂ ਥਾਵਾਂ ‘ਤੇ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।

ਇਨ੍ਹਾਂ 14 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ

ਮੌਸਮ ਵਿਭਾਗ ਨੇ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਅਤੇ ਤੇਜ਼ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਗਰਮੀ ਤੋਂ ਰਾਹਤ, ਕਿਸਾਨਾਂ ਦੇ ਲਈ ਵੀ ਚੰਗੀ ਖ਼ਬਰ

ਮੀਂਹ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਭਿਆਨਕ ਗਰਮੀ ਤੋਂ ਰਾਹਤ ਮਿਲੇਗੀ। ਇਸ ਦੌਰਾਨ ਝੋਨੇ ਸਮੇਤ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਵੀ ਲਾਭਦਾਇਕ ਮੰਨਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version