ਤਪਾ ਮੰਡੀ : ਪਾਵਰਕਾਮ ਸਬ-ਡਵੀਜ਼ਨ 2 ਦੇ ਐਸ.ਡੀ.ਓ. ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਫਰਵਰੀ, 2026 ਨੂੰ ਸਬ-ਸਟੇਸ਼ਨ ਢੋਲਾ ਵਿੱਚ ਜ਼ਰੂਰੀ ਮੁਰੰਮਤ ਦੇ ਕੰਮ ਕਾਰਨ ਸਵੇਰੇ 10:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।
ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਢੋਲਾ, ਕਾਹਨੇਕੇ, ਧੂਰਕੋਟ ਅਤੇ ਹੋਰ ਪੇਂਡੂ ਫੀਡਰਾਂ ਨੂੰ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਦੌਰਾਨ ਆਪਣੇ ਜ਼ਰੂਰੀ ਕੰਮ ਪਹਿਲਾਂ ਹੀ ਖਤਮ ਕਰ ਲੈਣ।











