Home ਪੰਜਾਬ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂ ਹਰਸਹਾਏ ਇਲਾਕੇ ’ਚ ਅੱਜ ਰਹੇਗੀ ਬਿਜਲੀ...

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂ ਹਰਸਹਾਏ ਇਲਾਕੇ ’ਚ ਅੱਜ ਰਹੇਗੀ ਬਿਜਲੀ ਬੰਦ

0

ਫਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਅਧੀਨ ਆਉਣ ਵਾਲੇ ਗੁਰੂ ਹਰਸਹਾਏ ਇਲਾਕੇ ਵਿੱਚ ਬਿਜਲੀ ਕੱਟ ਲੱਗਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਦੇ ਕੰਮ ਕਾਰਨ ਅੱਜ ਯਾਨੀ 19 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਹਿਰੀ ਐਸ.ਡੀ.ਓ. ਸੰਦੀਪ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਦੇ ਕੰਮ ਕਾਰਨ 19 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ 66 ਕੇ.ਵੀ. ਫੀਡਰ ਗੁਰੂ ਹਰਸਹਾਏ ਤੋਂ ਚੱਲਣ ਵਾਲੇ ਸਾਰੇ ਫੀਡਰਾਂ ਦੀ ਸਪਲਾਈ ਬੰਦ ਰਹੇਗੀ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਲੋਕਾਂ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

NO COMMENTS

LEAVE A REPLY

Please enter your comment!
Please enter your name here

Exit mobile version