Home Uncategorized ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ,

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪ੍ਰਗਟ ਸਿੰਘ ਤੇ ਸਚਿਨ ਪਾਇਲਟ,

0

ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਆਪਣੇ ਸਾਥੀ ਆਗੂਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਹ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ।

ਇਸ ਮੌਕੇ ਪ੍ਰਗਟ ਸਿੰਘ ਨੇ ਕਿਹਾ ਕਿ ਉਹ ਇੱਥੇ ਕਿਸੇ ਸਿਆਸੀ ਮਕਸਦ ਨਾਲ ਨਹੀਂ ਆਏ, ਸਗੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਅਤੇ ਆਸ਼ੀਰਵਾਦ ਲੈਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ ਨਾ ਤਾਂ ਨਫ਼ਰਤ ਦੀ ਰਾਜਨੀਤੀ ਕਰਦੇ ਹਨ ਅਤੇ ਨਾ ਹੀ ਟਕਰਾਅ ਵਾਲੀ ਸਿਆਸਤ ਵਿੱਚ ਵਿਸ਼ਵਾਸ ਰੱਖਦੇ ਹਨ।

ਪ੍ਰਗਟ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਸਿਆਸੀ ਮੁੱਦਿਆਂ ’ਤੇ ਚਰਚਾ ਕਰਨਾ ਉਚਿਤ ਨਹੀਂ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਗਲੀ ਰਣਨੀਤੀ ਅਤੇ ਸਿਆਸੀ ਮਾਮਲਿਆਂ ਬਾਰੇ ਇੱਕ-ਦੋ ਦਿਨ ਬਾਅਦ ਗੱਲ ਕੀਤੀ ਜਾਵੇਗੀ। ਅੱਜ ਉਹ ਸਿਰਫ਼ ਇੱਕ ‘ਨਿਮਾਣੇ ਸਿੱਖ’ ਵਜੋਂ ਗੁਰੂ ਘਰ ਵਿੱਚ ਹਾਜ਼ਰੀ ਭਰਨ ਆਏ ਹਨ।

ਕਾਂਗਰਸ ਵਿੱਚ ਇਕਜੁੱਟਤਾ ਸਬੰਧੀ ਪੁੱਛੇ ਸਵਾਲ ’ਤੇ ਪ੍ਰਗਟ ਸਿੰਘ ਨੇ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਇਕਜੁੱਟ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਆਸ਼ੀਰਵਾਦ ਲੈ ਕੇ ਉਹ ਪੰਜਾਬ ਅਤੇ ਲੋਕਾਂ ਦੀ ਸੇਵਾ ਲਈ ਅੱਗੇ ਵਧਣਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਕਈ ਸੀਨੀਅਰ ਆਗੂ ਅਤੇ ਪਾਰਟੀ ਵਰਕਰ ਵੀ ਮੌਜੂਦ ਰਹੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਲਈ Chardikala Time TV ਨੂੰ ਕਰੋ Subscribe:-

Facebook:- https://www.facebook.com/Chardiklatimetvlive

Youtube:- https://www.youtube.com/@ChardiklaTimeTvchannel

NO COMMENTS

LEAVE A REPLY

Please enter your comment!
Please enter your name here

Exit mobile version