Homeਪੰਜਾਬਰਾਏਕੋਟ 'ਚ ਗਰਭਵਤੀ ਵਿਆਹੁਤਾ ਦੀ ਮੌਤ...

ਰਾਏਕੋਟ ‘ਚ ਗਰਭਵਤੀ ਵਿਆਹੁਤਾ ਦੀ ਮੌਤ…

ਰਾਏਕੋਟ: ਸਬ-ਡਵੀਜ਼ਨ ਰਾਏਕੋਟ ਅਧੀਨ ਪੈਂਦੇ ਪਿੰਡ ਬੁਰਜ ਲਿੱਟਾਂ ਵਿੱਚ ਇੱਕ ਗਰਭਵਤੀ ਵਿਆਹੁਤਾ ਮਹਿਲਾ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਦੀ ਪਛਾਣ ਹਰਪ੍ਰੀਤ ਕੌਰ (27) ਵਜੋਂ ਹੋਈ ਹੈ। ਪਰਿਵਾਰ ਵੱਲੋਂ ਉਸਦੇ ਪਤੀ ’ਤੇ ਹੱਤਿਆ ਦੇ ਦੋਸ਼ ਲਗਾਏ ਗਏ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਹਰਪ੍ਰੀਤ ਕੌਰ ਦਾ ਵਿਆਹ ਕੁਝ ਸਮਾਂ ਪਹਿਲਾਂ ਜਸਪ੍ਰੀਤ ਸਿੰਘ ਵਾਸੀ ਬੁਰਜ ਲਿੱਟਾਂ ਨਾਲ ਹੋਇਆ ਸੀ। ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋਣ ਤੋਂ ਬਾਅਦ ਮਾਮਲਾ ਗੰਭੀਰ ਹੋ ਗਿਆ ਅਤੇ ਮਹਿਲਾ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਪਤੀ ਜਸਪ੍ਰੀਤ ਸਿੰਘ ਦੀਆਂ ਕਥਿਤ ਨਸ਼ੇ ਦੀਆਂ ਆਦਤਾਂ ਕਾਰਨ ਘਰ ਵਿੱਚ ਅਕਸਰ ਵਿਵਾਦ ਰਹਿੰਦਾ ਸੀ। ਇਸੇ ਕਾਰਨ ਹਰਪ੍ਰੀਤ ਕੌਰ ਕੁਝ ਸਮਾਂ ਪਹਿਲਾਂ ਆਪਣੇ ਪੇਕੇ ਮੰਡੀ ਅਹਿਮਦਗੜ੍ਹ ਚਲੀ ਗਈ ਸੀ। ਜਾਣਕਾਰੀ ਅਨੁਸਾਰ, ਸੋਮਵਾਰ ਨੂੰ ਜਸਪ੍ਰੀਤ ਸਿੰਘ ਉਸਨੂੰ ਵਾਪਸ ਘਰ ਲੈ ਕੇ ਆਇਆ ਸੀ। ਇਸ ਤੋਂ ਬਾਅਦ ਰਾਤ ਸਮੇਂ ਦੋਵਾਂ ਵਿਚਕਾਰ ਮੁੜ ਤਕਰਾਰ ਹੋਣ ਦੀ ਗੱਲ ਸਾਹਮਣੇ ਆਈ ਹੈ।

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸੁਧਾਰ ਦੀ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਨੇ ਮ੍ਰਿਤਕਾ ਦੇ ਪਤੀ ਜਸਪ੍ਰੀਤ ਸਿੰਘ ਅਤੇ ਉਸਦੇ ਦਾਦਾ ਨਗਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਨੇ ਹਰਪ੍ਰੀਤ ਕੌਰ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਭੇਜ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਮੌਤ ਦੇ ਸਹੀ ਕਾਰਨਾਂ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments