HomePunjabਉੱਤਰ ਭਾਰਤ ਦੀਆਂ ਜੇਲ੍ਹਾਂ 'ਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਕਾਲੇ...

ਉੱਤਰ ਭਾਰਤ ਦੀਆਂ ਜੇਲ੍ਹਾਂ ‘ਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਕਾਲੇ ਪਾਣੀ ‘ਚ ਭੇਜਣ ਦੀ ਤਿਆਰੀ

ਉੱਤਰੀ ਭਾਰਤ: ਉੱਤਰੀ ਭਾਰਤ (North India) ਦੀਆਂ ਜੇਲ੍ਹਾਂ ਵਿੱਚ ਬੰਦ 10 ਤੋਂ 12 ਗੈਂਗਸਟਰਾਂ ਨੂੰ ਅੰਡੇਮਾਨ ਅਤੇ ਨਿਕੋਬਾਰ ਜੇਲ੍ਹ (Andaman and Nicobar jail) ਵਿੱਚ ਤਬਦੀਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਦਰਅਸਲ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਗ੍ਰਹਿ ਮੰਤਰਾਲੇ ਨੂੰ ਇਕ ਪੱਤਰ ਲਿਖਿਆ ਹੈ, ਜਿਸ ‘ਚ ਦਿੱਲੀ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਜੇਲ੍ਹਾਂ ‘ਚ ਬੰਦ ਇਨ੍ਹਾਂ ਦੋਸ਼ੀਆਂ ਨੂੰ ਅੰਡੇਮਾਨ ਦੀਆਂ ਜੇਲ੍ਹਾਂ ‘ਚ ਭੇਜਣ ਦੀ ਸਿਫਾਰਿਸ਼ ਕੀਤੀ ਗਈ ਹੈ। 

ਜੇਕਰ ਦੇਖਿਆ ਜਾਵੇ ਤਾਂ ਅੰਡੇਮਾਨ ਅਤੇ ਨਿਕੋਬਾਰ ਕੇਂਦਰ ਸ਼ਾਸਿਤ ਪ੍ਰਦੇਸ਼ ਹੈ, ਅਜਿਹੇ ‘ਚ ਇਨ੍ਹਾਂ ਗੈਂਗਸਟਰਾਂ ਨੂੰ ਉੱਥੇ ਸ਼ਿਫਟ ਕਰਨ ਲਈ ਦੂਜੇ ਰਾਜਾਂ ਤੋਂ ਇਜਾਜ਼ਤ ਲੈਣ ਦੀ ਲੋੜ ਨਹੀਂ ਹੋਵੇਗੀ। ਗੈਂਗਸਟਰਾਂ ਨੂੰ ਆਸਾਮ ‘ਚ ਸ਼ਿਫਟ ਕਰਨ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ‘ਚ ਗੈਂਗ ਵਾਰ ਅਤੇ ਜੇਲ੍ਹ ਦੇ ਅੰਦਰ ਗੈਂਗਸਟਰਾਂ ‘ਤੇ ਹੋਏ ਹਮਲੇ ਤੋਂ ਬਾਅਦ NIA ਇਸ ਕਦਮ ‘ਤੇ ਵਿਚਾਰ ਕਰ ਰਹੀ ਹੈ। ਇਸੇ ਲਈ ਏਜੰਸੀ ਨੇ ਬਦਨਾਮ ਗੈਂਗਸਟਰ ਨੂੰ ਸ਼ਿਫਟ ਕਰਨ ਲਈ ਕੇਂਦਰ ਨੂੰ ਪੱਤਰ ਲਿਖਿਆ ਹੈ।

ਗ੍ਰਹਿ ਮੰਤਰਾਲੇ ਦੇ ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਪ੍ਰਸਤਾਵ ਗੈਂਗਸਟਰਾਂ ਨੂੰ ਦੱਖਣੀ ਭਾਰਤ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਦਾ ਸੀ, ਪਰ ਇਹ ਇੱਕ ਲੰਬੀ ਪ੍ਰਕਿਰਿਆ ਹੋਵੇਗੀ ਕਿਉਂਕਿ ਰਾਜ ਸਰਕਾਰਾਂ ਤੋਂ ਇਜਾਜ਼ਤ ਲੈਣੀ ਪਵੇਗੀ। ਸੂਤਰ ਨੇ ਕਿਹਾ ਕਿ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਕੇਂਦਰ ਸ਼ਾਸਤ ਪ੍ਰਦੇਸ਼ ਹੈ, ਅਤੇ ਇਸਦਾ ਪ੍ਰਸ਼ਾਸਨ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਪ੍ਰਕਿਰਿਆ ਨੂੰ ਘੱਟ ਸਮਾਂ ਲੱਗੇਗਾ। ਏਜੰਸੀ ਫਿਲਹਾਲ ਕਾਨੂੰਨੀ ਰਾਏ ਵੀ ਮੰਗ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments