Homeਦੇਸ਼ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਕੀਤਾ ਸਨਮਾਨਿਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਕੀਤਾ ਸਨਮਾਨਿਤ

ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (Former Deputy Prime Minister Lal Krishan Advani) ਨੂੰ ਅੱਜ ‘ਭਾਰਤ ਰਤਨ’ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਨੂੰ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ।

ਇਸ ਮੌਕੇ ਮੀਤ ਪ੍ਰਧਾਨ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਵੀ ਹਾਜ਼ਰ ਸਨ। ਭਾਜਪਾ ਦੇ ਸੀਨੀਅਰ ਨੇਤਾ ਦੀ ਖਰਾਬ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਅਡਵਾਨੀ ਦੀ ਰਿਹਾਇਸ਼ ‘ਤੇ ਜਾਣ ਦਾ ਫ਼ੈਸਲਾ ਲਿਆ ਗਿਆ।ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ‘ਚ ਆਯੋਜਿਤ ਇਕ ਸਮਾਰੋਹ ‘ਚ ਸਾਬਕਾ ਪ੍ਰਧਾਨ ਮੰਤਰੀਆਂ ਪੀ.ਵੀ. ਨਰਸਿਮਹਾ ਰਾਓ ਅਤੇ ਚੌਧਰੀ ਚਰਨ ਸਿੰਘ, ਖੇਤੀਬਾੜੀ ਮੰਤਰੀ ਐੱਮ.ਐੱਸ. ਸਵਾਮੀਨਾਥਨ ਅਤੇ ਬਿਹਾਰ ਦੇ ਦੋ ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਕਰਪੂਰੀ ਠਾਕੁਰ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ।

ਚੌਧਰੀ ਚਰਨ ਸਿੰਘ ਲਈ, ਉਨ੍ਹਾਂ ਦੇ ਪੋਤਰੇ ਅਤੇ ਰਾਸ਼ਟਰੀ ਲੋਕ ਦਲ (ਆਰਐਲਡੀ) ਦੇ ਪ੍ਰਧਾਨ ਜਯੰਤ ਚੌਧਰੀ ਨੇ ਰਾਸ਼ਟਰਪਤੀ ਤੋਂ ਸਨਮਾਨ ਸਵੀਕਾਰ ਕੀਤਾ। ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਅਤੇ ਕਰਪੂਰੀ ਠਾਕੁਰ ਦੇ ਬੇਟੇ ਰਾਮਨਾਥ ਠਾਕੁਰ ਨੇ ਰਾਸ਼ਟਰਪਤੀ ਮੁਰਮੂ ਤੋਂ ਪੁਰਸਕਾਰ ਪ੍ਰਾਪਤ ਕੀਤਾ। ਇਸ ਮੌਕੇ ਮੀਤ ਪ੍ਰਧਾਨ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਪਤਵੰਤੇ ਹਾਜ਼ਰ ਸਨ। ਰਾਓ, ਸਿੰਘ, ਠਾਕੁਰ ਅਤੇ ਸਵਾਮੀਨਾਥਨ ਤੋਂ ਇਲਾਵਾ, ਸਰਕਾਰ ਨੇ ਇਸ ਸਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਪੁਰਸਕਾਰ ਦੇਣ ਦਾ ਐਲਾਨ ਕੀਤਾ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments