Home ਦੇਸ਼ 6 ਅਕਤੂਬਰ ਨੂੰ ਪੰਜਾਬ ਆਉਣਗੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

6 ਅਕਤੂਬਰ ਨੂੰ ਪੰਜਾਬ ਆਉਣਗੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ

0

ਰੂਪਨਗਰ: ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ 6 ਅਕਤੂਬਰ ਨੂੰ ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਜਾ ਰਹੇ ਹਨ। ਰਾਸ਼ਟਰਪਤੀ ਦੇ ਦੌਰੇ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਸਬ-ਡਿਵੀਜ਼ਨ ਵਿੱਚ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ।

ਜਾਣਕਾਰੀ ਮੁਤਾਬਕ ਰਾਸ਼ਟਰਪਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਸਮੇਸ਼ ਮਾਰਸ਼ਲ ਅਕੈਡਮੀ ਪਹੁੰਚਣ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵੱਲ ਰਵਾਨਾ ਹੋਣਗੇ। ਰਾਸ਼ਟਰਪਤੀ ਦੇ ਇਸ ਦੌਰੇ ਦੀ ਪੁਸ਼ਟੀ ਕਰਦਿਆਂ ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਤੋਂ ਸੜਕ ਰਾਹੀਂ ਨੈਣਾ ਦੇਵੀ ਮੰਦਰ ਜਾਣਗੇ।

ਸ੍ਰੀ ਅਨੰਦਪੁਰ ਸਾਹਿਬ ’ਚ ਅਸਲਾ ਲੈ ਕੇ ਚੱਲਣ ’ਤੇ ਪਾਬੰਦੀ

ਰੂਪਨਗਰ ਦੇ ਜ਼ਿਲ੍ਹਾ ਮੈਜਿਸਟਰੇਟ ਅਦਿੱਤਿਆ ਡੇਚਲਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ 6 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਸਬ-ਡਿਵੀਜ਼ਨ ਵਿੱਚ ਅਸਲਾ ਲੈ ਕੇ ਚੱਲਣ ’ਤੇ ਪੂਰਨ ਪਾਬੰਦੀ ਲਗਾਈ ਹੈ।

ਇਹ ਹੁਕਮ ਰਾਸ਼ਟਰਪਤੀ ਦੇ ਦੌਰੇ ਦੌਰਾਨ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਲਾਗੂ ਕੀਤੇ ਗਏ ਹਨ। ਹੁਕਮਾਂ ਵਿੱਚ ਸੀਨੀਅਰ ਪੁਲਸ ਅਧਿਕਾਰੀਆਂ ਅਤੇ ਮਿਲਟਰੀ ਫੋਰਸ ਨੂੰ ਛੋਟ ਦਿੱਤੀ ਗਈ ਹੈ।

ਨੈਣਾ ਦੇਵੀ ਮੰਦਰ ਵੀ ਜਾਣਗੇ ਰਾਸ਼ਟਰਪਤੀ

ਰਾਸ਼ਟਰਪਤੀ ਮੁਰਮੂ ਦੇ 6 ਤੋਂ 8 ਅਕਤੂਬਰ ਤੱਕ ਹਿਮਾਚਲ ਪ੍ਰਦੇਸ਼ ਦੌਰੇ ਦਾ ਵੀ ਪ੍ਰੋਗਰਾਮ ਦੱਸਿਆ ਗਿਆ ਹੈ। 6 ਅਕਤੂਬਰ ਨੂੰ ਉਹ ਬਿਲਾਸਪੁਰ ਜ਼ਿਲ੍ਹੇ ਦੇ ਮਾਤਾ ਸ੍ਰੀ ਨੈਣਾ ਦੇਵੀ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਏਮਜ਼ ਬਿਲਾਸਪੁਰ ਦੇ ਪਹਿਲੇ ਕਨਵੋਕੇਸ਼ਨ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਰਾਸ਼ਟਰਪਤੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਸੁਰੱਖਿਆ, ਆਵਾਜਾਈ ਅਤੇ ਹੋਰ ਪ੍ਰਬੰਧਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version