ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਰਤਿਕ ਪੂਰਨਿਮਾ ਅਤੇ ਦੇਵ ਦੀਵਾਲੀ ਦੇ ਪਵਿੱਤਰ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ:
“ਤੁਹਾਨੂੰ ਸਾਰਿਆਂ ਨੂੰ ਕਾਰਤਿਕ ਪੂਰਨਿਮਾ ਅਤੇ ਦੇਵ ਦੀਵਾਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂ। ਇਸ ਪਵਿੱਤਰ ਤਿਉਹਾਰ ਵਿੱਚ ਸੇਵਾ ਰਾਹੀਂ ਪਰਉਪਕਾਰ ਦਾ ਸੰਦੇਸ਼ ਸਮਾਇਆ ਹੋਇਆ ਹੈ। ਪਵਿੱਤਰ ਇਸ਼ਨਾਨ, ਦਾਨ-ਪੁੰਨ ਅਤੇ ਦੀਪਦਾਨ ਨਾਲ ਭਰਪੂਰ ਇਹ ਪਰੰਪਰਾ ਸਾਰਿਆਂ ਦੇ ਜੀਵਨ ਵਿੱਚ ਸ਼ਰਧਾ, ਆਸਥਾ ਅਤੇ ਸਕਾਰਾਤਮਕਤਾ ਦਾ ਸੰਚਾਰ ਕਰੇ, ਇਹੀ ਮੇਰੀ ਮੰਗਲ ਕਾਮਨਾ ਹੈ।”
