ਨਵੀਂ ਦਿੱਲੀ : ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਿਆਨਕ ਗਰਮੀ ਪੈ ਰਹੀ ਹੈ। ਕਈ ਰਾਜਾਂ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਚੁੱਕਾ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਗਰਮੀ ਵਿੱਚ ਹਾਈਡਰੇਟਿਡ ਰਹਿਣ ਦੀ ਸਲਾਹ ਦਿੱਤੀ ਹੈ। ਪੀਐਮ ਮੋਦੀ ਨੇ ਜਾਨਵਰਾਂ ਅਤੇ ਪੰਛੀਆਂ ਦੇ ਲਈ ਵੀ ਲੋਕਾਂ ਨੂੰ ਪਾਣੀ ਦੀ ਵਿਵਸਥਾ ਕਰਨ ਨੂੰ ਕਿਹਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਸੰਭਵ ਹੋਵੇ ਤਾਂ ਪਿਆਸੇ ਵਿਅਕਤੀ ਨੂੰ ਇੱਕ ਗਲਾਸ ਪਾਣੀ ਦਿੱਤਾ ਜਾਵੇ।
ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਕੀਤੀ ਅਪੀਲ
ਪ੍ਰਧਾਨ ਮੰਤਰੀ ਮੋਦੀ ਨੇ X ‘ਤੇ ਇੱਕ ਪੋਸਟ ਵਿੱਚ ਕਿਹਾ, “ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ, ਅਤੇ ਇਸਦੇ ਨਾਲ, ਰੋਜ਼ਾਨਾ ਜੀਵਨ ਵਿੱਚ ਗਰਮੀ ਕਾਰਨ ਹੋਣ ਵਾਲੀਆਂ ਕਈ ਮੁਸ਼ਕਲਾਂ ਵੀ ਵਧ ਰਹੀਆਂ ਹਨ। ਮੈਂ ਸਾਰੇ ਦੇਸ਼ ਵਾਸੀਆਂ ਨੂੰ ਵੱਧ ਤੋਂ ਵੱਧ ਸਾਵਧਾਨੀ ਵਰਤਣ ਦੀ ਤਾਕੀਦ ਕਰਦਾ ਹਾਂ। ਕਿਰਪਾ ਕਰਕੇ ਆਪਣੇ ਆਪ ਨੂੰ ਹਾਈਡਰੇਟਿਡ ਰੱਖੋ ਅਤੇ ਘਰ ਤੋਂ ਬਾਹਰ ਨਿਕਲਣ ਸਮੇਂ ਪਾਣੀ ਨਾਲ ਰੱਖਣ। ਅਜਿਹੇ ਮੌਸਮ ਵਿੱਚ, ਤੁਹਾਡੀ ਸੰਵੇਦਨਸ਼ੀਲਤਾ ਵੀ ਇੱਕ ਵੱਡਾ ਸਹਾਰਾ ਬਣ ਜਾਂਦੀ ਹੈ। ਜੇਕਰ ਸੰਭਵ ਹੋਵੇ, ਤਾਂ ਕਿਰਪਾ ਕਰਕੇ ਪਿਆਸੇ ਵਿਅਕਤੀ ਨੂੰ ਇੱਕ ਗਲਾਸ ਪਾਣੀ ਦਿਓ। ਮੈਂ ਉਨ੍ਹਾਂ ਲੋਕਾਂ ਦੀ ਵੀ ਪ੍ਰਸ਼ੰਸਾ ਕਰਦਾ ਹਾਂ ਜੋ ਆਪਣੇ ਘਰਾਂ ਅਤੇ ਦੁਕਾਨਾਂ ਦੇ ਬਾਹਰ ਗਮਲਿਆਂ ਵਿੱਚ ਪਾਣੀ ਰੱਖਦੇ ਹਨ ਤਾਂ ਜੋ ਕੋਈ ਵੀ ਉਨ੍ਹਾਂ ਤੋਂ ਪੀ ਸਕੇ।”
ਪੀਐਮ ਮੋਦੀ ਨੇ ਕਿਹਾ ਕਿ ਬਹੁਤ ਜ਼ਿਆਦਾ ਗਰਮੀ ਨਾਲ ਹੋਣ ਵਾਲੀ ਪਰੇਸ਼ਾਨੀ, ਜਿਵੇਂ ਕਿ ਚੱਕਰ ਆਉਣਾ, ਮਤਲੀ ਜਾਂ ਜ਼ਿਆਦਾ ਥਕਾਵਟ ਮਹਿਸੂਸ ਹੋਵੇ ਤਾਂ ਉਸਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕਰੋ। ਉਨ੍ਹਾਂ ਨੇ ਸਲਾਹ ਦਿੰਦੇ ਹੋਏ ਕਿਹਾ ਕਿ ਜੇਕਰ ਤੁਹਾਡੇ ਆਸ-ਪਾਸ ਕਿਸੇ ਵਿਅਕਤੀ ਨੂੰ ਅਚਾਨਕ ਬੇਹੋਸ਼ੀ ਜਿਹਾ ਲੱਗੇ, ਕਮਜ਼ੋਰੀ ਮਹਿਸੂਸ ਕਰੇ ਜਾਂ ਫਿਰ ਅਸਵਸਥ ਦਿਖਾਈ ਦੇਵੇ, ਤਾਂ ਉਸਨੂੰ ਤੁਰੰਤ ਕਿਸੇ ਠੰਡੀ ਅਤੇ ਛਾਂ ਵਾਲੀ ਜਗ੍ਹਾਂ ਤੇ ਲੈ ਜਾਓ। ਉਸ ਨੂੰ ਪਾਣੀ, ਓਆਰਐਸ ਜਾਂ ਹੋਰ ਤਰਲ ਪਦਾਰਥ ਦਿਓ, ਜਿਸ ਨਾਲ ਸਰੀਰ ਨੂੰ ਰਾਹਤ ਮਿਲ ਸਕੇ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਬੱਚੇ, ਬਜ਼ੁਰਗ ਅਤੇ ਧੁੱਪ ਵਿੱਚ ਕੰਮ ਕਰਨ ਵਾਲੇ ਲੋਕ ਇਸ ਭਿਆਨਕ ਗਰਮੀਂ ਵਿੱਚ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਧਿਆਨ ਨਾ ਦਿੱਤਾ ਜਾਵੇ, ਤਾਂ ਇਹ ਸਥਿਤੀ ਹੀਟਸਟ੍ਰੋਕ ਵਰਗੀ ਗੰਭੀਰ ਸਮੱਸਿਆ ਦਾ ਰੂਪ ਧਾਰਨ ਸਕਦੀ ਹੈ। ਅਜਿਹੇ ਸਮੇਂ ਦੌਰਾਨ ਤੁਹਾਡੀ ਚੌਕਸੀ ਅਤੇ ਦੇਖਭਾਲ ਇੱਕ ਜਾਨ ਬਚਾ ਸਕਦੀ ਹੈ।
ਜਾਨਵਰਾਂ ਅਤੇ ਪੰਛੀਆਂ ਲਈ ਵੀ ਪਾਣੀ ਦਾ ਕਰੋ ਪ੍ਰਬੰਧ – ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਜਦੋਂ ਵੀ ਸੰਭਵ ਹੋਵੇ, ਆਪਣੇ ਮਾਤਾ-ਪਿਤਾ, ਦਾਦਾ-ਦਾਦੀ ਅਤੇ ਹੋਰ ਅਜ਼ੀਜ਼ਾਂ ਨੂੰ ਉਨ੍ਹਾਂ ਦਾ ਹਾਲਚਾਲ ਜ਼ਰੂਰ ਪੁੱਛੋ। ਉਨ੍ਹਾਂ ਨੂੰ ਬਹੁਤ ਸਾਰਾ ਪਾਣੀ ਪੀਣ, ਦੁਪਹਿਰ ਦੀ ਤੇਜ਼ ਧੁੱਪ ਵਿੱਚ ਬਾਹਰ ਜਾਣ ਤੋਂ ਬਚਣ ਅਤੇ ਜਿੰਨਾ ਹੋ ਸਕੇ ਆਰਾਮ ਕਰਨ ਦੀ ਸਲਾਹ ਦਿਓ। ਇਸ ਭਿਆਨਕ ਗਰਮੀ ਵਿੱਚ, ਸਾਨੂੰ ਆਪਣੇ ਆਲੇ ਦੁਆਲੇ ਦੇ ਪੰਛੀਆਂ ਅਤੇ ਜਾਨਵਰਾਂ ਨੂੰ ਨਹੀਂ ਭੁੱਲਣਾ ਚਾਹੀਦਾ। ਤੁਹਾਡੇ ਘਰ, ਬਾਲਕੋਨੀ, ਛੱਤ, ਦੁਕਾਨ ਜਾਂ ਦਫਤਰ ਦੇ ਬਾਹਰ ਰੱਖਿਆ ਪਾਣੀ ਦਾ ਇੱਕ ਛੋਟਾ ਜਿਹਾ ਘੜਾ ਵੀ ਪਿਆਸੇ ਪੰਛੀ ਲਈ ਜੀਵਨ ਬਚਾਉਣ ਵਾਲਾ ਹੋ ਸਕਦਾ ਹੈ। ਆਓ ਇਨ੍ਹਾਂ ਮੁਸ਼ਕਲ ਸਮਿਆਂ ਦੌਰਾਨ ਇੱਕ ਦੂਜੇ ਦੀ ਪੂਰੀ ਸੰਵੇਦਨਸ਼ੀਲਤਾ ਅਤੇ ਹਮਦਰਦੀ ਨਾਲ ਦੇਖਭਾਲ ਕਰੀਏ।”
