Homeਦੇਸ਼ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਉਨ੍ਹਾਂ...

ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦਿੱਤੀਆਂ ਹਾਰਦਿਕ ਸ਼ੁਭਕਾਮਨਾਵਾਂ

ਨਵੀਂ ਦਿੱਲੀ : ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦਾ ਅੱਜ ਜਨਮਦਿਨ ਹੈ। ਆਡਵਾਨੀ ਦੇ ਜਨਮਦਿਨ ‘ਤੇ ਦੇਸ਼ ਭਰ ਦੇ ਆਗੂਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ‘ਤੇ, ਪੀ.ਐਮ. ਮੋਦੀ ਨੇ ਵੀ ਲਾਲ ਕ੍ਰਿਸ਼ਨ ਆਡਵਾਨੀ ਦੇ ਜਨਮਦਿਨ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪੀ.ਐਮ. ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਆਡਵਾਨੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਪੀ.ਐਮ. ਮੋਦੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਆਡਵਾਨੀ ਨੂੰ ਇੱਕ ਮਹਾਨ ਦ੍ਰਿਸ਼ਟੀਕੋਣ ਵਾਲਾ ਸਿਆਸਤਦਾਨ” ਦੱਸਿਆ।

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀਆਂ ਸ਼ੁਭਕਾਮਨਾਵਾਂ

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ, “ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਹਾਰਦਿਕ ਸ਼ੁਭਕਾਮਨਾਵਾਂ। ਇੱਕ ਮਹਾਨ ਦ੍ਰਿਸ਼ਟੀਕੋਣ ਵਾਲੇ ਅਤੇ ਤੀਖੀ ਬੁੱਧੀਮੱਤਾ ਨਾਲ ਸੰਪੰਨ ਰਾਜਨੇਤਾ ਅਡਵਾਨੀ ਜੀ ਦਾ ਜੀਵਨ ਭਾਰਤ ਦੀ ਪ੍ਰਗਤੀ ਨੂੰ ਮਜਬੂਤ ਕਰਨ ਲਈ ਸਮਰਪਿਤ ਰਿਹਾ ਹੈ।” ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ, ”ਉਨ੍ਹਾਂ ਨੇ ਨਿਸਵਾਰਥ ਕਰਤੱਵ ਅਤੇ ਦ੍ਰਿੜ੍ਹ ਸਿਧਾਂਤਾਂ ਦੀ ਭਾਵਨਾ ਨੂੰ ਹਮੇਸ਼ਾ ਅਪਣਾਇਆ। ਉਨ੍ਹਾਂ ਦੇ ਯੋਗਦਾਨ ਨੇ ਭਾਰਤ ਦੇ ਲੋਕਤਾਂਤਰਿਕ ਅਤੇ ਸੱਭਿਆਚਾਰਕ ਦ੍ਰਿਸ਼ਟੀਕੋਣ ‘ਤੇ ਇੱਕ ਅਮਿੱਟ ਛਾਪ ਛੱਡੀ ਹੈ।” ਪਰਮਾਤਮਾ ਉਨ੍ਹਾਂ ਨੂੰ ਚੰਗੀ ਸਿਹਤ ਅਤੇ ਲੰਬੀ ਉਮਰ ਦੇਵੇ।

98 ਸਾਲ ਦੇ ਹੋਏ ਅਡਵਾਨੀ

ਭਾਰਤੀ ਰਾਜਨੀਤੀ ਵਿੱਚ ਭਾਜਪਾ ਨੂੰ ਇੱਕ ਮਜ਼ਬੂਤ ਤਾਕਤ ਵਜੋਂ ਉਭਾਰਨ ਵਿੱਚ ਲਾਲ ਕ੍ਰਿਸ਼ਨ ਅਡਵਾਨੀ ਦੀ ਅਹਿਮ ਭੂਮਿਕਾ ਰਹੀ ਹੈ। ਅਡਵਾਨੀ ਸ਼ਨੀਵਾਰ ਨੂੰ 98 ਸਾਲ ਦੇ ਹੋ ਗਏ ਹਨ। ਉਨ੍ਹਾਂ ਨੂੰ ਇਸ ਸਾਲ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

ਵਾਜਪਾਈ ਦੀ ਸਰਕਾਰ ਵਿੱਚ ਰਹੇ ਉਪ ਪ੍ਰਧਾਨ ਮੰਤਰੀ

ਲਾਲ ਕ੍ਰਿਸ਼ਨ ਅਡਵਾਨੀ ਨੇ 2002 ਤੋਂ 2004 ਤੱਕ ਤਤਕਾਲੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਉਪ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ। 1980 ‘ਚ ਜਨਤਾ ਪਾਰਟੀ ਦੇ ਟੁੱਟਣ ਤੋਂ ਬਾਅਦ, ਅਡਵਾਨੀ ਨੇ ਅਟਲ ਬਿਹਾਰੀ ਵਾਜਪਾਈ ਦੇ ਨਾਲ ਮਿਲ ਕੇ ਭਾਰਤੀ ਜਨਤਾ ਪਾਰਟੀ (BJP) ਬਣਾਈ ਸੀ। ਦੋਵਾਂ ਨੇ ਮਿਲ ਕੇ ਪਾਰਟੀ ਦੀ ਵਿਚਾਰਧਾਰਾ ਨੂੰ ਰੂਪ ਦੇਣ ਅਤੇ ਪੂਰੇ ਭਾਰਤ ਵਿੱਚ ਇਸ ਦੇ ਪ੍ਰਭਾਵ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

1990 ਵਿੱਚ ਰੱਥ ਯਾਤਰਾ ਦੀ ਕੀਤੀ ਅਗਵਾਈ  

ਲਾਲ ਕ੍ਰਿਸ਼ਨ ਅਡਵਾਨੀ ਦੇ ਸਿਆਸੀ ਜੀਵਨ ਵਿੱਚ ਮੀਲ ਪੱਥਰ ਰਾਮ ਜਨਮ ਭੂਮੀ ਅੰਦੋਲਨ ਦੀ ਉਹਨਾਂ ਦੀ ਅਗਵਾਈ ਸੀ। ਅਯੁੱਧਿਆ ਵਿੱਚ ਵਿਵਾਦਿਤ ਬਾਬਰੀ ਮਸਜਿਦ ਵਾਲੀ ਥਾਂ ’ਤੇ ਰਾਮ ਮੰਦਰ ਬਣਾਉਣ ਦੀ ਵਕਾਲਤ ਕਰਦਿਆਂ, ਉਨ੍ਹਾਂ ਦੀ 1990 ਦੀ ਰੱਥ ਯਾਤਰਾ ਨੇ ਹਿੰਦੂ ਰਾਸ਼ਟਰਵਾਦੀ ਭਾਵਨਾਵਾਂ ਨੂੰ ਉਭਾਰਿਆ ਅਤੇ ਉਹਨਾਂ ਨੂੰ ਇੱਕ ਪ੍ਰਮੁੱਖ ਲੋਕ ਆਗੂ ਵਜੋਂ ਸਥਾਪਿਤ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments