Homeਖੇਡਾਂਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਭਾਰਤੀ ਖਿਡਾਰੀਆਂ ਨਾਲ...

ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਮੰਡਲ ਖੇਡਾਂ ਦੇ ਤਗਮਾ ਜੇਤੂ ਭਾਰਤੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ਕਿਹਾ—“ਜੋ ਖੇਡਣਗੇ ਉਹ ਵਧਣਗੇ”

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਤਗਮੇ ਜਿੱਤਣ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ। ਭਾਰਤੀ ਖਿਡਾਰੀਆਂ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਕੁੱਲ 39 ਤਗਮੇ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਖਿਡਾਰੀਆਂ ਨਾਲ ਹੋਈ ਮੁਲਾਕਾਤ ਦੀ ਇੱਕ ਛੋਟੀ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਵੀ ਸਾਂਝੀ ਕੀਤੀ। ਲਗਭਗ 32 ਸਕਿੰਟ ਦੀ ਇਸ ਰੀਲ ਵਿੱਚ ਪ੍ਰਧਾਨ ਮੰਤਰੀ ਕਈ ਭਾਰਤੀ ਖਿਡਾਰੀਆਂ ਨਾਲ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਸੋਨ ਤਗਮਾ ਜੇਤੂ ਮੁੱਕੇਬਾਜ਼ ਸਾਕਸ਼ੀ ਚੌਧਰੀ ਸਮੇਤ ਹੋਰ ਤਗਮਾ ਜੇਤੂ ਐਥਲੀਟ ਵੀ ਦਿਖਾਈ ਦੇ ਰਹੇ ਹਨ।

ਇਸ ਮੌਕੇ ਪ੍ਰਧਾਨ ਮੰਤਰੀ ਨੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਕਿਹਾ, “ਜੋ ਖੇਡਣਗੇ ਉਹ ਵਧਣਗੇ।” ਉਨ੍ਹਾਂ ਨੇ ਖਿਡਾਰੀਆਂ ਨੂੰ ਦੇਸ਼ ਲਈ ਇਸੇ ਤਰ੍ਹਾਂ ਮਿਹਨਤ ਅਤੇ ਸਮਰਪਣ ਨਾਲ ਖੇਡਦੇ ਰਹਿਣ ਲਈ ਉਤਸ਼ਾਹਿਤ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਖੇਡਾਂ ਸਿਰਫ਼ ਤਗਮੇ ਜਿੱਤਣ ਦਾ ਮਾਧਿਅਮ ਨਹੀਂ ਹਨ, ਸਗੋਂ ਇਹ ਨੌਜਵਾਨਾਂ ਵਿੱਚ ਅਨੁਸ਼ਾਸਨ, ਆਤਮਵਿਸ਼ਵਾਸ ਅਤੇ ਟੀਮ ਭਾਵਨਾ ਵੀ ਪੈਦਾ ਕਰਦੀਆਂ ਹਨ।

ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਨੇ ਖਿਡਾਰੀਆਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ, “ਹਮੇਸ਼ਾ ਭਾਰਤ ਲਈ ਜੈਕਾਰਾ ਗਜਾਓ… ਭਾਰਤ ਮਾਤਾ ਦੀ ਜੈ।” ਉਨ੍ਹਾਂ ਦੇ ਇਸ ਸੰਦੇਸ਼ ਨੇ ਖਿਡਾਰੀਆਂ ਵਿੱਚ ਜੋਸ਼ ਭਰਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments