ਮਿਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਆਪਣੇ ਅਮਰੀਕਾ ਦੌਰੇ ਦੀ ਸਮਾਪਤੀ ਤੋਂ ਬਾਅਦ ਅੱਜ ਵਾਸ਼ਿੰਗਟਨ ਤੋਂ ਮਿਸਰ ਲਈ ਰਵਾਨਾ ਹੋਣਗੇ। ਪ੍ਰਧਾਨ ਮੰਤਰੀ ਮਿਸਰ ਦੇ ਦੋ ਦਿਨਾਂ ਰਾਜ ਦੌਰੇ ‘ਤੇ ਹੋਣਗੇ। ਮਿਸਰ ਦੀ ਆਪਣੀ ਪਹਿਲੀ ਯਾਤਰਾ ਦੌਰਾਨ, ਪ੍ਰਧਾਨ ਮੰਤਰੀ ਮੋਦੀ ਪਹਿਲੇ ਵਿਸ਼ਵ ਯੁੱਧ ਵਿੱਚ ਮਿਸਰ ਅਤੇ ਫਲਸਤੀਨ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਬਹਾਦਰ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।