Home ਦੇਸ਼ ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ‘ਤੇ ਗੱਲ...

ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ‘ਤੇ ਗੱਲ ਕਰ ਪੰਜਾਬ ‘ਚ ਆਏ ਹੜ੍ਹਾਂ ‘ਤੇ ਕੀਤੀ ਚਰਚਾ

0

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਦੇ ਦੌਰੇ ‘ਤੇ ਸਨ, ਜਿੱਥੇ ਉਨ੍ਹਾਂ ਨੇ ਐਸ.ਸੀ.ਓ. ਸਿਖਰ ਸੰਮੇਲਨ ਵਿੱਚ ਹਿੱਸਾ ਲਿਆ। ਭਾਰਤ ਪਰਤਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪੰਜਾਬ ‘ਚ ਆਏ ਹੜ੍ਹਾਂ ‘ਤੇ ਚਰਚਾ ਕੀਤੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਸੂਬੇ ਦੇ ਰੁਕੇ ਹੋਏ ਫੰਡ ਜਾਰੀ ਕਰਨ ਦੀ ਮੰਗ ਕੀਤੀ ਹੈ।

ਦਿੱਲੀ ਪਹੁੰਚਦੇ ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ‘ਤੇ ਗੱਲ ਕੀਤੀ ਅਤੇ ਪੰਜਾਬ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਨੇ ਸੂਬੇ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦੀ ਗੱਲ ਕਹੀ।

ਭਗਵੰਤ ਮਾਨ ਨੇ ਲਿਖੀ ਸੀ ਪੀ.ਐਮ ਮੋਦੀ ਨੂੰ ਚਿੱਠੀ
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਚਿੱਠੀ ਲਿਖੀ ਸੀ। ਇਸ ਪੱਤਰ ਵਿੱਚ ਉਨ੍ਹਾਂ ਨੇ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਕੇਂਦਰ ਤੋਂ 60,000 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਰਾਜ ਆਫ਼ਤ ਪ੍ਰਤੀਕਿ ਰਿਆ ਫੰਡ (ਐਸ.ਡੀ.ਆਰ.ਐਫ.) ਵਿੱਚ ਸੋਧਾਂ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਹ ਪੈਸਾ ਮਿਲ ਜਾਂਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਸਕੇਗੀ।

ਗ੍ਰਾਮ ਸੜਕ ਯੋਜਨਾ ਦਾ ਪੈਸਾ ਰੋਕਣ ਦੀ ਕਹੀ ਸੀ ਗੱਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਪੰਜਾਬ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ 828 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕੀਤੇ ਹਨ। ਇਹ ਰਾਜ ਦੇ ਪੇਂਡੂ ਸੰਪਰਕ ਨੂੰ ਪ੍ਰਭਾਵਿਤ ਕਰ ਸਕਦਾ ਹੈ। ਮੁੱਖ ਮੰਤਰੀ ਨੇ ਇਸ ਵਿਸ਼ੇ ਵੱਲ ਕੇਂਦਰੀ ਧਿਆਨ ਖਿੱਚਿਆ ਅਤੇ ਮੰਗ ਕੀਤੀ ਕਿ ਪ੍ਰਭਾਵਿਤ ਪ੍ਰੋਜੈਕਟਾਂ ਨੂੰ ਮੁੜ ਸੁਰਜੀਤ ਕੀਤਾ ਜਾਵੇ।

ਪੰਜਾਬ ਦੀ ਮੌਜੂਦਾ ਸਥਿਤੀ ਦੀ ਗੱਲ ਕਰੀਏ ਤਾਂ ਭਾਰੀ ਮੀਂਹ ਕਾਰਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਹੜ੍ਹ ਦਾ ਪਾਣੀ ਦਾਖਲ ਹੋ ਗਿਆ ਹੈ, ਜਿਸ ਨਾਲ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਲਤਾਨਪੁਰ ਲੋਧੀ ਇਲਾਕੇ ਦੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਉੱਪਰਲੇ ਇਲਾਕਿਆਂ ਵਿੱਚ ਲਗਾਤਾਰ ਮੀਂਹ ਪੈਣ ਅਤੇ ਬਿਆਸ ਦਰਿਆ ਦੇ ਪਾਣੀ ਦੇ ਵਧਦੇ ਪੱਧਰ ਦੇ ਮੱਦੇਨਜ਼ਰ ਸੁਰੱਖਿਅਤ ਖੇਤਰਾਂ ਵਿੱਚ ਚਲੇ ਜਾਣ।

NO COMMENTS

LEAVE A REPLY

Please enter your comment!
Please enter your name here

Exit mobile version