Home ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ ਸਟੀਲ ਪਲਾਂਟ ‘ਚ ਮਾਰੇ ਗਏ ਲੋਕਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਾਖਾਪਟਨਮ ਸਟੀਲ ਪਲਾਂਟ ‘ਚ ਮਾਰੇ ਗਏ ਲੋਕਾਂ ਨੂੰ ਮੁਆਵਜ਼ਾ ਦੇਣ ਦਾ ਕੀਤਾ ਐਲਾਨ

0

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨ ਵਿਸ਼ਾਖਾਪਟਨਮ ਸਟੀਲ ਪਲਾਂਟ ‘ਚ ਹੋਏ ਹਾਦਸੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।

ਰਾਸ਼ਟਰੀ ਇਸਪਾਤ ਨਿਗਮ ਲਿਮਟਿਡ, ਜਿਸ ਨੂੰ ਵਿਸ਼ਾਖਾਪਟਨਮ ਸਟੀਲ ਪਲਾਂਟ ਵੀ ਕਿਹਾ ਜਾਂਦਾ ਹੈ, ਦੇ ਅਹਾਤੇ ‘ਤੇ ਬੀਤੇ ਦਿਨ ਪਿਘਲਾ ਲੋਹਾ ਡਿੱਗਣ ਨਾਲ ਘੱਟੋ-ਘੱਟ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਬੁਰੀ ਤਰ੍ਹਾਂ ਨਾਲ ਸੜ ਗਏ।

ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, “ਵਿਸ਼ਾਖਾਪਟਨਮ ਸਟੀਲ ਪਲਾਂਟ ਵਿਚ ਹੋਏ ਹਾਦਸੇ ਤੋਂ ਮੈਂ ਦੁਖੀ ਹਾਂ। ਉਨ੍ਹਾਂ ਲੋਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ। ਸਥਾਨਕ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ,।”

ਮੋਦੀ ਨੇ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version