ਸਪੋਰਟਸ ਡੈਸਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਰਿਕਰਵ ਡਬਲਜ਼ ਮੁਕਾਬਲੇ ਵਿੱਚ ਸੋਨੇ ਦਾ ਤਗ਼ਮਾ ਜਿੱਤਣ ਲਈ ਹਰਵਿੰਦਰ ਸਿੰਘ ਅਤੇ ਵਿਜੇ ਸੁੰਦੀ ਨੂੰ ਵਧਾਈ ਦਿੱਤੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਇਨ੍ਹਾਂ ਖਿਡਾਰੀਆਂ ਨੂੰ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ:
“ਹਰਵਿੰਦਰ ਸਿੰਘ ਅਤੇ ਵਿਜੇ ਸੁੰਦੀ ਲਈ ਇੱਕ ਵੱਡੀ ਪ੍ਰਾਪਤੀ!
ਏਸ਼ਿਆਈ ਪੈਰਾ ਖੇਡਾਂ ਵਿੱਚ ਪੁਰਸ਼ਾਂ ਦੇ ਰਿਕਰਵ ਡਬਲਜ਼ ਮੁਕਾਬਲੇ ਵਿੱਚ ਸੋਨੇ ਦਾ ਤਗ਼ਮਾ ਜਿੱਤਣ ’ਤੇ ਦੋਵਾਂ ਖਿਡਾਰੀਆਂ ਨੂੰ ਵਧਾਈਆਂ। ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੂੰ ਭਵਿੱਖ ਦੀਆਂ ਕੋਸ਼ਿਸ਼ਾਂ ਲਈ ਮੇਰੀਆਂ ਸ਼ੁਭਕਾਮਨਾਵਾਂ: ਪ੍ਰਧਾਨ ਮੰਤਰੀ @narendramodi”