Home ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਂਦੇੜ ਵਿਖੇ ਵਾਪਰੇ ਹਾਦਸੇ ‘ਚ ਹੋਏ ਜਾਨੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਂਦੇੜ ਵਿਖੇ ਵਾਪਰੇ ਹਾਦਸੇ ‘ਚ ਹੋਏ ਜਾਨੀ ਨੁਕਸਾਨ ’ਤੇ ਪ੍ਰਗਟਾਇਆ ਦੁੱਖ 

0

ਨਾਂਦੇੜ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਰਾਸ਼ਟਰ ਦੇ ਨਾਂਦੇੜ ਵਿਖੇ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਦੁੱਖ ਦੀ ਇਸ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ।

ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀ.ਐੱਮ.ਐੱਨ.ਆਰ.ਐੱਫ.) ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ;

“ਮਹਾਰਾਸ਼ਟਰ ਦੇ ਨਾਂਦੇੜ ਵਿਖੇ ਵਾਪਰੇ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਹੋਇਆ। ਦੁੱਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਨਾਲ ਹਨ। ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪੀ.ਐੱਮ.ਐੱਨ.ਆਰ.ਐੱਫ. ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi”

NO COMMENTS

LEAVE A REPLY

Please enter your comment!
Please enter your name here

Exit mobile version