ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਪਾਰਸੀ ਨਵੇਂ ਸਾਲ ਦੀ ਸ਼ੁਰੂਆਤ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪਾਰਸੀ ਭਾਈਚਾਰੇ ਦੇ ਵੱਖ-ਵੱਖ ਖੇਤਰਾਂ ਵਿੱਚ ਜ਼ਿਕਰਯੋਗ ਯੋਗਦਾਨ ਨੇ ਸਾਡੇ ਦੇਸ਼ ਨੂੰ ਅਣਗਿਣਤ ਤਰੀਕਿਆਂ ਨਾਲ ਅਮੀਰ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਵਿੱਚ ਲਿਖਿਆ,”ਪਾਰਸੀ ਨਵੇਂ ਸਾਲ ਦੀ ਸ਼ੁਰੂਆਤ ‘ਤੇ ਸ਼ੁਭਕਾਮਨਾਵਾਂ। ਪਾਰਸੀ ਭਾਈਚਾਰੇ ਦੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਨੇ ਸਾਡੇ ਦੇਸ਼ ਨੂੰ ਅਣਗਿਣਤ ਤਰੀਕਿਆਂ ਨਾਲ ਅਮੀਰ ਕੀਤਾ ਹੈ। ਆਉਣ ਵਾਲਾ ਸਾਲ ਸਾਰਿਆਂ ਲਈ ਸ਼ਾਂਤੀ, ਅਮਨ, ਖੁਸ਼ਹਾਲੀ ਅਤੇ ਚੰਗੀ ਸਿਹਤ ਨਾਲ ਭਰਿਆ ਹੋਵੇ।”
