Homeਦੇਸ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਰੱਖੜੀ ਦੀ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਰੱਖੜੀ ਦੀ ਦਿੱਤੀ ਵਧਾਈ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱੱਜ ਲੋਕਾਂ ਨੂੰ ਰੱਖੜੀ ਦੀ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹ ਤਿਉਹਾਰ ਹਰ ਕਿਸੇ ਦੀ ਜ਼ਿੰਦਗੀ ‘ਚ ਸੁੱਖ ,ਸ਼ਾਂਤੀ, ਖੁਸ਼ਹਾਲੀ ਅਤੇ ਸਫ਼ਲਤਾ ਲੈ ਕੇ ਆਵੇ।

ਰਕਸ਼ਾਬੰਧਨ ਹਿੰਦੂਆਂ ਦਾ ਇੱਕ ਪ੍ਰਮੁੱਖ ਤਿਉਹਾਰ ਹੈ, ਜੋ ਭੈਣ-ਭਰਾ ਦੇ ਆਪਸੀ ਪਿਆਰ ਅਤੇ ਸਨੇਹ ਦੇ ਰਿਸ਼ਤੇ ਨੂੰ ਸਮਰਪਿਤ ਹੈ। ਇਸ ਮੌਕੇ ‘ਤੇ ਭੈਣਾਂ ਆਪਣੇ ਭਰਾਵਾਂ ਦੇ ਗੁੱਟ ‘ਤੇ ਰੰਗੀਨ ਰੱਖੜੀ ਬੰਨ੍ਹਦੀਆਂ ਹਨ, ਜੋ ਕਿ ਭਰਾ ਦੀ ਸੁੱਖ, ਖੁਸ਼ਹਾਲੀ ਅਤੇ ਤੰਦਰੁਸਤੀ ਦੀ ਕਾਮਨਾ ਦਾ ਪ੍ਰਤੀਕ ਹੈ। ਬਦਲੇ ਵਿਚ, ਭਰਾ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ ਅਤੇ ਹਰ ਸਥਿਤੀ ਵਿਚ ਉਨ੍ਹਾਂ ਦੀ ਰੱਖਿਆ ਕਰਨ ਦਾ ਪ੍ਰਣ ਲੈਂਦੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, “ਤੁਹਾਨੂੰ ਰਕਸ਼ਾਬੰਧਨ ਦੀਆਂ ਬਹੁਤ ਬਹੁਤ ਮੁਬਾਰਕਾਂ।” ਇਹ ਸ਼ੁਭ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਸੁੱਖ, ਖੁਸ਼ਹਾਲੀ ਅਤੇ ਸਫ਼ਲਤਾ ਲੈ ਕੇ ਆਵੇ।” ਮੋਦੀ ਨੇ ਕਿਹਾ, ”ਮੈਂ ਚਾਹੁੰਦਾ ਹਾਂ ਕਿ ਪਿਆਰ, ਸਾਂਝ ਅਤੇ ਆਪਸੀ ਵਿਸ਼ਵਾਸ ਦਾ ਧਾਗਾ ਹਮੇਸ਼ਾ ਅਟੁੱਟ ਰਹੇ।”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments