Homeਦੇਸ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਤੇ 35(ਏ) ਨੂੰ ਰੱਦ ਕੀਤੇ ਜਾਣ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਤੇ 35(ਏ) ਨੂੰ ਰੱਦ ਕੀਤੇ ਜਾਣ ਦੇ ਸੱਤ ਸਾਲ ਪੂਰੇ ਹੋਣ ‘ਤੇ ਉਸ ਦੇ ਮਹੱਤਵ ‘ਤੇ ਪਾਇਆ ਚਾਨਣਾ 

ਨਵੀਂ ਦਿੱਲੀ: ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਧਾਰਾ 370 ਅਤੇ 35(ਏ) ਦੇ ਇਤਿਹਾਸਕ ਰੱਦ ਦੇ ਸੱਤ ਸਾਲ ਪੂਰੇ ਹੋਣ ‘ਤੇ 5 ਅਗਸਤ 2019 ਨੂੰ ਭਾਰਤ ਦੇ ਸਰਬ-ਪੱਖੀ ਵਿਕਾਸ ਦੀ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਦੱਸਿਆ।

ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਵਿੱਚ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਵਿਆਪਕ ਤਬਦੀਲੀ ਦੇਖੀ ਹੈ। ਬੁਨਿਆਦੀ ਢਾਂਚੇ ਦਾ ਮਹੱਤਵਪੂਰਨ ਵਿਸਥਾਰ ਹੋਇਆ ਹੈ, ਉੱਥੇ ਹੀ ਸਿੱਖਿਆ, ਸਿਹਤ ਸੰਭਾਲ, ਉਦਮਤਾ ਅਤੇ ਖੇਡਾਂ ਦੇ ਖੇਤਰ ਵਿੱਚ ਨਵੇਂ ਮੌਕੇ ਪੈਦਾ ਹੋਏ ਹਨ। ਸ਼੍ਰੀ ਮੋਦੀ ਨੇ ਅੱਗੇ ਕਿਹਾ, “ਮਹਿਲਾਵਾਂ ਅਤੇ ਪਛੜੇ ਭਾਈਚਾਰਿਆਂ ਦੇ ਮੈਂਬਰ ਹੁਣ ਭਾਰਤ ਦੇ ਸੰਵਿਧਾਨ ਦੇ ਪੂਰਨ ਲਾਗੂ ਹੋਣ ਨਾਲ ਮਜ਼ਬੂਤ ਹੋਏ ਹਨ, ਜੋ ਦਹਾਕਿਆਂ ਤੋਂ ਕਈ ਸੰਵਿਧਾਨਕ ਹੱਕਾਂ ਤੋਂ ਵਾਂਝੇ ਸਨ।”

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਾਲ ਦੀ ਵਰ੍ਹੇਗੰਢ ਹੋਰ ਵੀ ਜ਼ਿਆਦਾ ਮਹੱਤਵ ਰੱਖਦੀ ਹੈ ਕਿਉਂਕਿ ਦੇਸ਼ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਏਕਤਾ ਪ੍ਰਤੀ ਡਾ. ਮੁਖਰਜੀ ਦੀ ਅਟੁੱਟ ਵਚਨਬੱਧਤਾ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ ਅਤੇ ਉਨ੍ਹਾਂ ਵੱਲੋਂ ਪ੍ਰਸਤਾਵਿਤ ਦ੍ਰਿਸ਼ਟੀਕੋਣ ਨੂੰ 5 ਅਗਸਤ 2019 ਨੂੰ ਇਤਿਹਾਸਕ ਰੂਪ ਨਾਲ ਪੂਰਾ ਹੁੰਦੇ ਦੇਖਿਆ ਗਿਆ ।

ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਵਿਕਾਸ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰ ਨਾਗਰਿਕ ਨੂੰ ਵੱਡੇ ਸੁਫ਼ਨੇ ਦੇਖਣ, ਆਪਣੀਆਂ ਇੱਛਾਵਾਂ ਨੂੰ ਪੂਰਾ ਕਰਨ ਅਤੇ ਇੱਕ ‘ਵਿਕਸਿਤ ਭਾਰਤ’ ਦੀ ਕਲਪਨਾ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ।

ਸੱਤ ਸਾਲ ਪਹਿਲਾਂ ਇਸੇ ਹੀ ਦਿਨ ਧਾਰਾ 370 ਅਤੇ 35(ਏ) ਇਤਿਹਾਸ ਬਣ ਗਈਆਂ ਸਨ, ਜਿਸ ਨੇ ਜੰਮੂ-ਕਸ਼ਮੀਰ ਦੇ ਨਾਲ-ਨਾਲ ਲੱਦਾਖ ਦੀ ਯਾਤਰਾ ਵਿੱਚ ਇੱਕ ਫ਼ੈਸਲਾਕੁਨ ਨਵੇਂ ਅਧਿਆਇ ਦੀ ਸ਼ੁਰੂਆਤ ਕੀਤੀ।

ਓਦੋਂ ਤੋਂ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਦੇ ਜੀਵਨ ਵਿੱਚ ਵਿਆਪਕ ਤਬਦੀਲੀ ਦੇਖਣ ਨੂੰ ਮਿਲੀ ਹੈ। ਬੁਨਿਆਦੀ ਢਾਂਚੇ ਦਾ ਵਿਸਥਾਰ ਹੋਇਆ ਹੈ, ਅਤੇ ਸਿੱਖਿਆ, ਸਿਹਤ ਸੰਭਾਲ, ਉਦਮਤਾ ਅਤੇ ਖੇਡਾਂ ਵਰਗੇ ਖੇਤਰਾਂ ਵਿੱਚ ਮੌਕੇ ਵਧੇ ਹਨ। ਚਾਹੇ ਮਹਿਲਾਵਾਂ ਹੋਣ ਜਾਂ ਪਛੜੇ ਭਾਈਚਾਰੇ ਦੇ ਲੋਕਾਂ ਨੂੰ ਭਾਰਤ ਦੇ ਸੰਵਿਧਾਨ ਦੇ ਪੂਰਨ ਲਾਗੂ ਹੋਣ ਦੀ ਬਦੌਲਤ ਮਜ਼ਬੂਤ ਬਣਾਇਆ ਗਿਆ ਹੈ, ਜਿਨ੍ਹਾਂ ਨੂੰ ਦਹਾਕਿਆਂ ਤੋਂ ਉਨ੍ਹਾਂ ਦੇ ਬੁਨਿਆਦੀ ਸੰਵਿਧਾਨਕ ਹੱਕਾਂ ਤੋਂ ਵਾਂਝੇ ਰੱਖਿਆ ਗਿਆ ਸੀ।

ਇਸ ਸਾਲ 5 ਅਗਸਤ ਦਾ ਦਿਨ ਵਿਸ਼ੇਸ਼ ਮਹੱਤਵ ਰੱਖਦਾ ਹੈ ਕਿਉਂਕਿ ਇਸੇ ਦਿਨ ਸਾਡਾ ਦੇਸ਼ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾ ਰਿਹਾ ਹੈ। ਰਾਸ਼ਟਰੀ ਏਕਤਾ ਪ੍ਰਤੀ ਉਨ੍ਹਾਂ ਦਾ ਜੀਵਨ-ਭਰ ਸਮਰਪਣ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਦਹਾਕਿਆਂ ਪਹਿਲਾਂ ਉਨ੍ਹਾਂ ਨੇ ਜੋ ਕਲਪਨਾ ਕੀਤੀ ਸੀ, ਉਹ 5 ਅਗਸਤ, 2019 ਨੂੰ ਇਤਿਹਾਸਕ ਰੂਪ ਵਿੱਚ ਪੂਰੀ ਹੋਈ।

ਅਸੀਂ ਜੰਮੂ-ਕਸ਼ਮੀਰ ਦੇ ਨਾਲ-ਨਾਲ ਲੱਦਾਖ ਦੀ ਤਰੱਕੀ ਦੇ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ ਨੂੰ ਵੱਡੇ ਸੁਫ਼ਨੇ ਦੇਖਣ, ਉਨ੍ਹਾਂ ਨੂੰ ਹਾਸਲ ਕਰਨ ਅਤੇ ਇੱਕ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦਾ ਮੌਕਾ ਮਿਲੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments