Homeਦੇਸ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਤੇ ਪੰਜਾਬ 'ਚ ਹੜ੍ਹ ਤੇ ਜ਼ਮੀਨ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਤੇ ਪੰਜਾਬ ‘ਚ ਹੜ੍ਹ ਤੇ ਜ਼ਮੀਨ ਖਿਸਕਣ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਏ ਰਵਾਨਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਹ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਵਾਨਾ ਹੋ ਰਹੇ ਹਨ। ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਨਿਰੀਖਣ ਕਰਨ ਲਈ ਰਵਾਨਾ ਹੋਏ। ਦਿੱਲੀ ਤੋਂ ਰਵਾਨਾ ਹੁੰਦੇ ਹੋਏ, ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਲਿ ਖਿਆ, “ਭਾਰਤ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।”

ਸਰਕਾਰੀ ਸੂਤਰਾਂ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਇੱਕ ਦਿਨ ਦੇ ਦੌਰੇ ‘ਤੇ ਹੋਣਗੇ, ਜਿੱਥੇ ਉਹ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਹਿਮਾਚਲ ਪ੍ਰਦੇਸ਼ ਦਾ ਦੌਰਾ ਕਰਨ ਤੋਂ ਬਾਅਦ, ਉਹ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ। ਇਸ ਤੋਂ ਇਲਾਵਾ, ਉਹ ਗੁਰਦਾਸਪੁਰ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ।

ਪ੍ਰਧਾਨ ਮੰਤਰੀ ਮੋਦੀ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਵੀ ਕਰਨਗੇ । ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਹੜ੍ਹ ਦੀ ਸਥਿਤੀ ਨੂੰ ਲੈ ਕੇ ਬਹੁਤ ਚਿੰਤਤ ਹਨ ਅਤੇ ਲਗਾਤਾਰ ਇਸ ‘ਤੇ ਨਜ਼ਰ ਰੱਖ ਰਹੇ ਹਨ।

ਪ੍ਰਧਾਨ ਮੰਤਰੀ ਦੇ ਦੌਰੇ ਦੇ ਮੱਦੇਨਜ਼ਰ, ਗੁਰਦਾਸਪੁਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਇਸ ਸਮੇਂ ਦਹਾਕਿਆਂ ਵਿੱਚ ਸਭ ਤੋਂ ਵਿਨਾਸ਼ਕਾਰੀ ਹੜ੍ਹ ਦਾ ਸਾਹਮਣਾ ਕਰ ਰਿਹਾ ਹੈ। ਰਾਜ ਵਿੱਚ ਹੜ੍ਹ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਦੇ ਵਧਦੇ ਪਾਣੀ ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਇਨ੍ਹਾਂ ਦਰਿਆਵਾਂ ਦੇ ਕੈਚਮੈਂਟ ਖੇਤਰਾਂ ਵਿੱਚ ਭਾਰੀ ਮੀਂਹ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ।

ਇਸ ਤੋਂ ਇਲਾਵਾ, ਹਾਲ ਹੀ ਦੇ ਦਿਨਾਂ ਵਿੱਚ ਪੰਜਾਬ ਵਿੱਚ ਭਾਰੀ ਮੀਂਹ ਨੇ ਹੜ੍ਹਾਂ ਦੀ ਸਥਿਤੀ ਨੂੰ ਹੋਰ ਵੀ ਵਿਗਾੜ ਦਿੱਤਾ ਹੈ। ਪੰਜਾਬ ਵਿੱਚ ਇਸ ਹੜ੍ਹ ਕਾਰਨ ਹੁਣ ਤੱਕ 51 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਲਗਭਗ 1.84 ਲੱਖ ਹੈਕਟੇਅਰ ਫਸਲਾਂ ਤਬਾਹ ਹੋ ਗਈਆਂ ਹਨ। ਸਰਕਾਰ ਪ੍ਰਭਾਵਿਤ ਲੋਕਾਂ ਦੇ ਰਾਹਤ ਅਤੇ ਪੁਨਰਵਾਸ ਲਈ ਹਰ ਸੰਭਵ ਯਤਨ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments