Homeਯੂਪੀ ਖ਼ਬਰਾਂਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰੇਟਰ ਨੋਇਡਾ ਬੱਸ ਅੱਗ ਦੀ ਘਟਨਾ 'ਚ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰੇਟਰ ਨੋਇਡਾ ਬੱਸ ਅੱਗ ਦੀ ਘਟਨਾ ‘ਚ ਮਾਰੇ ਗਏ 9 ਲੋਕਾਂ ਦੇ ਪਰਿਵਾਰਾਂ ਲਈ ਕੀਤਾ ਵੱਡਾ ਐਲਾਨ

ਗ੍ਰੇਟਰ ਨੋਇਡਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਗ੍ਰੇਟਰ ਨੋਇਡਾ ਬੱਸ ਅੱਗ ਦੀ ਘਟਨਾ ਵਿੱਚ ਮਾਰੇ ਗਏ 9 ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ  ਵਿੱਚੋਂ 2-2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ, ਜਦੋਂ ਕਿ ਹਰੇਕ ਜ਼ਖਮੀ ਵਿਅਕਤੀ ਨੂੰ 50,000 ਰੁਪਏ ਦਿੱਤੇ ਜਾਣਗੇ।

ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ, ‘ਉੱਤਰ ਪ੍ਰਦੇਸ਼ ਦੇ ਗ੍ਰੇਟਰ ਨੋਇਡਾ ‘ਚ ਬੱਸ ਨੂੰ ਅੱਗ ਲੱਗਣ ਦੀ ਘਟਨਾ ‘ਚ ਜਾਨੀ ਨੁਕਸਾਨ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਲੋਕਾਂ ਪ੍ਰਤੀ ਹਮਦਰਦੀ ਜਿੰਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪ੍ਰਧਾਨ ਮੰਤਰੀ ਦਫ਼ਤਰ ਦੇ ਪੋਸਟ ਮੁਤਾਬਕ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਬੀਤੀ ਦੇਰ ਰਾਤ ਗ੍ਰੇਟਰ ਨੋਇਡਾ ਦੇ ਜੇਵਰ ਨੇੜੇ ਯਮੁਨਾ ਐਕਸਪ੍ਰੈਸ ਵੇਅ ‘ਤੇ ਇੱਕ ਸਲੀਪਰ ਬੱਸ ਵਿੱਚ ਅੱਗ ਲੱਗਣ ਕਾਰਨ ਨੌਂ ਯਾਤਰੀਆਂ ਦੀ ਮੌਤ ਹੋ ਗਈ। ਘਟਨਾ ਦੇ ਸਬੰਧ ‘ਚ ਡਰਾਈਵਰ ਅਤੇ ਕੰਡਕਟਰ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੱਸ ਨਵੀਂ ਦਿੱਲੀ ਦੇ ਕਸ਼ਮੀਰੀ ਗੇਟ ਤੋਂ ਮਹੋਬਾ ਜਾ ਰਹੀ ਸੀ , ਜਦੋਂ ਯਮੁਨਾ ਐਕਸਪ੍ਰੈਸਵੇਅ ਦੇ 33 ਕਿਲੋਮੀਟਰ ਮੀਲ ਪੱਥਰ ਨੇੜੇ 23 ਸਤੰਬਰ ਦੀ ਰਾਤ ਕਰੀਬ 11.30 ਵਜੇ ਇਸ ਨੂੰ ਅੱਗ ਲੱਗ ਗਈ।

ਜੇਵਰ ਪੁਲਿਸ ਸਟੇਸ਼ਨ ‘ਚ ਦਰਜ ਐੱਫ.ਆਈ.ਆਰ. ਮੁਤਾਬਕ ਬੱਸ ‘ਚ ਕਰੀਬ 30-35 ਯਾਤਰੀ ਸਵਾਰ ਸਨ। ਦੱਸਿਆ ਜਾਂਦਾ ਹੈ ਕਿ ਕੁਝ ਯਾਤਰੀਆਂ ਨੂੰ ਡਰਾਈਵਰ ਦੇ ਕੈਬਿਨ ਵਿੱਚੋਂ ਸੜਨ ਦੀ ਬਦਬੂ ਆ ਰਹੀ ਸੀ ਅਤੇ ਡਰਾਈਵਰ ਅਤੇ ਕੰਡਕਟਰ ਨੂੰ ਸੁਚੇਤ ਕੀਤਾ। ਐਫ.ਆਈ.ਆਰ. ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸ ਨੇ ਬੱਸ ਨੂੰ ਤੁਰੰਤ ਨਹੀਂ ਰੋਕਿਆ ਅਤੇ ਕੈਬਿਨ ਦੇ ਅੰਦਰ ਸਿਗਰਟ ਪੀਂਦਾ ਰਿਹਾ। ਇਸ ਤੋਂ ਬਾਅਦ ਅੱਗ ਤੇਜ਼ੀ ਨਾਲ ਪੂਰੀ ਬੱਸ ‘ਚ ਫੈਲ ਗਈ, ਜਿਸ ਨਾਲ ਕਈ ਸਵਾਰੀਆਂ ਅੰਦਰ ਫਸ ਗਈਆਂ।

ਨੋਇਡਾ ਦੇ ਚੀਫ ਫਾਇਰ ਅਫ਼ਸਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਅਤੇ ਬਚਾਅ ਦਲ ਮੌਕੇ ‘ਤੇ ਪਹੁੰਚ ਗਏ ਅਤੇ 20-25 ਯਾਤਰੀਆਂ ਨੂੰ ਸੁਰੱਖਿਅਤ ਬਚਾਇਆ। “ਨੌਂ ਲੋਕਾਂ ਦੀ ਦਮ ਘੁੱਟਣ ਅਤੇ ਅੱਗ ਲੱਗਣ ਕਾਰਨ ਮੌਤ ਹੋ ਗਈ,” । ਕੁਮਾਰ ਨੇ ਕਿਹਾ, ‘ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਡਰਾਈਵਰ ਅਤੇ ਕੰਡਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments