Home ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

0

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਮੰਤਰੀ ਮੰਡਲ ‘ਚ ਫੇਰਬਦਲ ਦੀ ਚਰਚਾ ਦਰਮਿਆਨ ਬੀਤੇ ਦਿਨ ਰਾਸ਼ਟਰਪਤੀ ਭਵਨ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਦਫ਼ਤਰ ਨੇ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵਿਚਕਾਰ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀਆਂ ਕੀਤੀਆਂ ਹਨ।

ਪੋਸਟ ਵਿੱਚ ਕਿਹਾ ਗਿਆ ਹੈ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।” ਪਦਮ ਪੁਰਸਕਾਰ ਪ੍ਰਦਾਨ ਕਰਨ ਦੇ ਸਮਾਰੋਹ ਤੋਂ ਠੀਕ ਬਾਅਦ ਹੋਈ ਮੀਟਿੰਗ ਇਸ ਲਈ ਮਹੱਤਵਪੂਰਨ ਮੰਨੀ ਜਾਂਦੀ ਹੈ ਕਿਉਂਕਿ ਰਾਸ਼ਟਰੀ ਰਾਜਧਾਨੀ ਦੇ ਸਿਆਸੀ ਹਲਕਿਆਂ ਵਿੱਚ ਮੰਤਰੀ ਮੰਡਲ ਦੇ ਫੇਰਬਦਲ ਨੂੰ ਲੈ ਕੇ ਚਰਚਾ ਜ਼ੋਰਾਂ ‘ਤੇ ਹੈ।

ਇਸ ਤੋਂ ਪਹਿਲਾਂ, ਕੇਰਲ ਦੇ ਸੀਨੀਅਰ ਭਾਜਪਾ ਨੇਤਾ ਜਾਰਜ ਕੁਰੀਅਨ ਨੇ ਰਾਜ ਸਭਾ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ । ਕੁਰੀਅਨ (65) ਘੱਟ ਗਿਣਤੀ ਮਾਮਲਿਆਂ ਦੇ ਮੰਤਰਾਲੇ ਦੇ ਨਾਲ-ਨਾਲ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਵਿੱਚ ਰਾਜ ਮੰਤਰੀ ਸਨ। ਰਾਸ਼ਟਰਪਤੀ ਭਵਨ ਤੋਂ ਜਾਰੀ ਇਕ ਬਿਆਨ ਮੁਤਾਬਕ ਰਾਸ਼ਟਰਪਤੀ ਮੁਰਮੂ ਨੇ ਕੁਰੀਅਨ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version