ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੀ ਅਥਾਹ ਹਿੰਮਤ ਅਤੇ ਬਹਾਦਰੀ ਨਾਲ ਅਜ਼ਾਦੀ ਦੀ ਲਹਿਰ ਨੂੰ ਇੱਕ ਨਵਾਂ ਮੋੜ ਦਿੱਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਸ਼ਟਰ ਦੇ ਸਨਮਾਨ ਲਈ ਉਨ੍ਹਾਂ ਦਾ ਸਭ ਕੁਝ ਕੁਰਬਾਨ ਕਰਨ ਦਾ ਜਜ਼ਬਾ ਅੱਜ ਵੀ ਭਾਰਤ ਦੇ ਨੌਜਵਾਨਾਂ ਦੀ ਹਿੰਮਤ ਅਤੇ ਦ੍ਰਿੜਤਾ ਦਾ ਪ੍ਰਤੀਕ ਹੈ।
ਪ੍ਰਧਾਨ ਮੰਤਰੀ ਨੇ ਐਕਸ ‘ਤੇ ਇੱਕ ਪੋਸਟ ਸਾਂਝਾ ਕਰਦਿਆਂ ਕਿਹਾ:
“ਸ਼ਹੀਦ ਭਗਤ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਕੋਟਿ ਕੋਟਿ ਪ੍ਰਣਾਮ।
ਆਪਣੀ ਅਦੁੱਤੀ ਹਿੰਮਤ ਅਤੇ ਬਹਾਦਰੀ ਨਾਲ, ਉਨ੍ਹਾਂ ਨੇ ਆਜ਼ਾਦੀ ਦੀ ਲਹਿਰ ਨੂੰ ਇੱਕ ਨਵੀਂ ਧਾਰ ਦਿੱਤੀ।
ਰਾਸ਼ਟਰ ਦੇ ਸਨਮਾਨ ਲਈ ਸਭ ਕੁਝ ਕੁਰਬਾਨ ਕਰਨ ਦੀ ਉਨ੍ਹਾਂ ਦੀ ਭਾਵਨਾ ਭਾਰਤ ਦੇ ਨੌਜਵਾਨਾਂ ਦੀ ਹਿੰਮਤ ਅਤੇ ਹੌਂਸਲੇ ਦਾ ਪ੍ਰਤੀਕ ਹੈ।
