Homeਦੇਸ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਦਿੱਤੀ ਅਤੇ ਕਿਹਾ ਕਿ ਭਾਰਤੀ ਸੰਸਕ੍ਰਿਤੀ, ਅਧਿਆਤਮਿਕਤਾ ਅਤੇ ਰਾਸ਼ਟਰੀ ਚੇਤਨਾ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਿਵਾਉਣ ‘ਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ। ਸਵਾਮੀ ਵਿਵੇਕਾਨੰਦ ਦਾ ਜਨਮ 12 ਜਨਵਰੀ 1863 ਨੂੰ ਹੋਇਆ ਸੀ ਅਤੇ ਉਨ੍ਹਾਂ ਦਾ ਦੇਹਾਂਤ 4 ਜੁਲਾਈ 1902 ਨੂੰ ਹੋਇਆ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਆਪਣੀ ਪੋਸਟ ‘ਚ ਕਿਹਾ ਕਿ ਭਾਰਤੀ ਸੰਸਕ੍ਰਿਤੀ, ਅਧਿਆਤਮਿਕਤਾ ਅਤੇ ਰਾਸ਼ਟਰੀ ਚੇਤਨਾ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਿਵਾਉਣ ‘ਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ।” ਉਨ੍ਹਾਂ ਕਿਹਾ ਕਿ ਸਵਾਮੀ ਵਿਵੇਕਾਨੰਦ ਦੀ ਤਿੱਖੀ ਬੁੱਧੀ ਅਤੇ ਪ੍ਰੇਰਨਾਦਾਇਕ ਵਿਚਾਰ ਅੱਜ ਵੀ ਕਰੋੜਾਂ ਨੌਜਵਾਨਾਂ ਦਾ ਮਾਰਗਦਰਸ਼ਨ ਕਰ ਰਹੇ ਹਨ।

ਪ੍ਰਧਾਨ ਮੰਤਰੀ ਨੇ ਕਿਹਾ, “ਉਨ੍ਹਾਂ ਦੇ ਅਧਿਆਤਮਕ ਸੰਦੇਸ਼ ਵਿਕਸਤ ਭਾਰਤ ਦੇ ਸੰਕਲਪ ਨੂੰ ਸਾਕਾਰ ਕਰਨ ਲਈ ਦੇਸ਼ ਨੂੰ ਨਵੀਂ ਊਰਜਾ ਅਤੇ ਨਵੀਂ ਪ੍ਰੇਰਨਾ ਦਿੰਦੇ ਰਹਿਣਗੇ।” ਸਵਾਮੀ ਵਿਵੇਕਾਨੰਦ ਦਾ ਅਸਲ ਨਾਂ ਨਰਿੰਦਰਨਾਥ ਦੱਤ ਸੀ ਅਤੇ ਉਨ੍ਹਾਂ ਨੇ ਰਾਮਕ੍ਰਿਸ਼ਨ ਮਿਸ਼ਨ ਦੀ ਸਥਾਪਨਾ ਕੀਤੀ ਸੀ। ਸੰਨ 1893 ਵਿੱਚ ਸ਼ਿਕਾਗੋ, ਅਮਰੀਕਾ ਵਿੱਚ ਹੋਏ ਵਿਸ਼ਵ ਧਰਮਾਂ ਦੀ ਪਾਰਲੀਮੈਂਟ ਵਿੱਚ ਦਿੱਤੇ ਇਤਿਹਾਸਕ ਭਾਸ਼ਣ ਤੋਂ ਉਨ੍ਹਾਂ ਨੂੰ ਅੰਤਰਰਾਸ਼ਟਰੀ ਮਾਨਤਾ ਮਿਲੀ। ਇਸ ਭਾਸ਼ਣ ਵਿੱਚ ਉਨ੍ਹਾਂ ਨੇ ਸਮਾਜ ਸੇਵਾ ਅਤੇ ਮਨੁੱਖਤਾ ਦੀ ਸੇਵਾ ਨੂੰ ਸਰਵਉੱਚ ਆਦਰਸ਼ ਵਜੋਂ ਪੇਸ਼ ਕੀਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments