ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ‘ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੋਦੀ ਨੇ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਇ ਤਿਹਾਸ ਦੇ ਇੱਕ ਮਹੱਤਵਪੂਰਨ ਦੌਰ ਦੌਰਾਨ ਭਾਰਤ ਦੀ ਤਰੱਕੀ ਵਿੱਚ ਸਥਾਈ ਅਤੇ ਮਹੱਤਵਪੂਰਨ ਯੋਗਦਾਨ ਪਾਇਆ। ਜਾਣਕਾਰੀ ਲਈ ਤੁਹਾਨੂੰ ਦੱਸ ਦੇਈਏ ਕਿ ਰਾਓ ਦਾ ਜਨਮ 28 ਜੂਨ 1921 ਨੂੰ ਹੋਇਆ ਸੀ ਅਤੇ 23 ਦਸੰਬਰ 2004 ਨੂੰ ਉਨ੍ਹਾਂ ਦੀ ਮੌਤ ਹੋ ਗਈ ਸੀ।ਉਨ੍ਹਾਂ ਨੇ 21 ਜੂਨ 1991 ਤੋਂ 16 ਮਈ 1996 ਤੱਕ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸੇਵਾ ਨਿਭਾਈ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, ‘ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ. ਨਰਸਿਮਹਾ ਰਾਓ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ। ਉਨ੍ਹਾਂ ਨੇ ਸਾਡੇ ਦੇਸ਼ ਦੇ ਇ ਤਿਹਾਸ ਦੇ ਇੱਕ ਮਹੱਤਵਪੂਰਨ ਦੌਰ ਵਿੱਚ ਭਾਰਤ ਦੀ ਤਰੱਕੀ ਵਿੱਚ ਇੱਕ ਸਥਾਈ ਯੋਗਦਾਨ ਪਾਇਆ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪੀ.ਵੀ. ਨਰਸਿਮਹਾ ਰਾਓ ਇੱਕ ਕੁਸ਼ਲ ਪ੍ਰਸ਼ਾਸਕ ਸਨ। ਇਸ ਦੇ ਨਾਲ, ਉਹ ਇੱਕ ਉੱਤਮ ਵਿਦਵਾਨ ਵੀ ਸਨ ਜਿਨ੍ਹਾਂ ਨੂੰ ਭਾਰਤ ਦੀ ਵਿ ਭਿੰਨ ਸੰਸਕ੍ਰਿਤੀ ਦੀ ਡੂੰਘੀ ਜਾਣਕਾਰੀ ਅਤੇ ਵਿਆਪਕ ਸਮਝ ਸੀ।
