Home ਪੰਜਾਬ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਵਰਚੁਅਲੀ ਤਰੀਕੇ ਨਾਲ ਕੀਤਾ ਉਦਘਾਟਨ

0

ਲੁਧਿਆਣਾ : ਸਾਲਾਂ ਦੀ ਉਡੀਕ ਤੋਂ ਬਾਅਦ, ਲੁਧਿਆਣਾ ਦੇ ਲੋਕਾਂ ਨੂੰ ਨਵਾਂ ਏਅਰਪੋਰਟ ਮਿਲ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਵਰਚੁਅਲੀ ਤਰੀਕੇ ਨਾਲ ਉਦਘਾਟਨ ਕਰ ਸ਼ਹਿਰ ਨੂੰ ਬੜੀ ਕਨੈਕਟੀਵਿਟੀ ਦੀ ਸੌਗਾਤ ਦਿੱਤੀ ਹੈ। ਇਸ ਹਵਾਈ ਅੱਡੇ ਦੇ ਸ਼ੁਰੂ ਹੋਣ ਨਾਲ, ਲੁਧਿਆਣਾ ਅਤੇ ਰਾਸ਼ਟਰੀ ਰਾਜਧਾਨੀ ਦਿੱਲੀ ਵਿਚਕਾਰ ਹਵਾਈ ਯਾਤਰਾ ਆਸਾਨ ਹੋ ਜਾਵੇਗੀ।

ਜਾਣਕਾਰੀ ਦੇ ਅਨੁਸਾਰ, ਮਾਰਚ ਮਹੀਨੇ ਤੋਂ ਵਿੱਚ ਹਲਵਾਰਾ ਹਵਾਈ ਅੱਡੇ ਤੋਂ ਘਰੇਲੂ ਉਡਾਣਾ ਦਾ ਸੰਚਾਲਨ ਸ਼ੁਰੂ ਕੀਤਾ ਜਾਵੇਗਾ। ਸ਼ੁਰੂਆਤੀ ਪੜਾਅ ਵਿੱਚ, ਏਅਰ ਇੰਡੀਆ ਐਕਸਪ੍ਰੈਸ ਉਡਾਣਾਂ ਹਫ਼ਤੇ ਵਿੱਚ ਪੰਜ ਦਿਨ ਲੁਧਿਆਣਾ ਤੋਂ ਦਿੱਲੀ ਅਤੇ ਦਿੱਲੀ ਤੋਂ ਲੁਧਿਆਣਾ ਵਿਚਕਾਰ ਚੱਲਣਗੀਆਂ।

ਹਵਾਈ ਅੱਡੇ ਦੇ ਸ਼ੁਰੂ ਹੋਣ ਨਾਲ ਨਾ ਸਿਰਫ਼ ਯਾਤਰੀਆਂ ਨੂੰ ਸਹੂਲਤ ਮਿਲੇਗੀ ਸਗੋਂ ਉਦਯੋਗ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ। ਇਸ ਨੂੰ ਦੇਸ਼ ਦੇ ਹੋਰ ਵੱਡੇ ਸ਼ਹਿਰਾਂ ਨਾਲ ਲੁਧਿਆਣਾ ਦੇ ਹਵਾਈ ਸੰਪਰਕ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version