Homeਖੇਡਾਂਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ’ਚ ਸ਼ਾਨਦਾਰ ਪ੍ਰਦਰਸ਼ਨ...

ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਬੀਤੇ ਦਿਨ 7 ਲੋਕ ਕਲਿਆਣ ਮਾਰਗ ਵਿਖੇ ਰਾਸ਼ਟਰਮੰਡਲ ਖੇਡਾਂ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤ ਦੇ ਤਗਮਾ ਜੇਤੂਆਂ ਦੀ ਮੇਜ਼ਬਾਨੀ ਕੀਤੀ। ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਖੇਡ ਨਾਲ ਸਬੰਧਤ ਉਨ੍ਹਾਂ ਦੇ ਅਨੁਭਵਾਂ ਨੂੰ ਸੁਣਿਆ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਖਿਡਾਰੀਆਂ ਦੀਆਂ ਪ੍ਰਾਪਤੀਆਂ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ ਅਤੇ ਇਹ ਇਹ ਬਹੁਤ ਸਾਰੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨਗੇ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ X ‘ਤੇ ਲਿਖਿਆ:

ਰਾਸ਼ਟਰਮੰਡਲ ਖੇਡਾਂ 2026 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਭਾਰਤ ਦੇ ਤਗਮਾ ਜੇਤੂਆਂ ਦੀ ਮੇਜ਼ਬਾਨੀ ਕਰਕੇ ਖੁਸ਼ੀ ਹੋਈ। ਖੇਡਾਂ ਨਾਲ ਸਬੰਧਤ ਉਨ੍ਹਾਂ ਦੇ ਅਨੁਭਵ ਨੂੰ ਸੁਣਿਆ।

ਉਨ੍ਹਾਂ ਵਿੱਚੋਂ ਹਰੇਕ ਨੇ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਸਾਡੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਸਫਲਤਾ ਬਹੁਤ ਸਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments