Homeਹਰਿਆਣਾਹਰਿਆਣਾ 'ਚ ਪ੍ਰੋ-ਕਬੱਡੀ ਖਿਡਾਰੀ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਹਰਿਆਣਾ ‘ਚ ਪ੍ਰੋ-ਕਬੱਡੀ ਖਿਡਾਰੀ ਨੇ ਟ੍ਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਸੋਨੀਪਤ: ਹਰਿਆਣਾ ਦੇ ਸੋਨੀਪਤ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਪ੍ਰੋ-ਕਬੱਡੀ ਖਿਡਾਰੀ ਅੰਕਿਤ ਨੇ ਮੋਹਾਣਾ ਰੇਲਵੇ ਸਟੇਸ਼ਨ ਨੇੜੇ ਟ੍ਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਅੰਕਿਤ ਭੈਂਸਵਾਲ ਪਿੰਡ ਦਾ ਰਹਿਣ ਵਾਲਾ ਸੀ ਅਤੇ ਪਹਿਲਾਂ ਦੋ ਵਾਰ ਪ੍ਰੋ-ਕਬੱਡੀ ਖੇਡ ਚੁੱਕਾ ਸੀ। ਇਸ ਸਮੇਂ ਉਹ ਤੀਜੀ ਵਾਰ ਖੇਡਣ ਦੀ ਤਿਆਰੀ ਕਰ ਰਿਹਾ ਸੀ ਅਤੇ ਆਪਣੀ ਅਕੈਡਮੀ ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਸਿਖਲਾਈ ਵੀ ਦੇ ਰਿਹਾ ਸੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੋਨੀਪਤ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਭੇਜ ਦਿੱਤਾ।

ਜਾਂਚ ਅਧਿਕਾਰੀ ਐਸ.ਆਈ ਅਜੈ ਕੁਮਾਰ ਮੁਤਾਬਕ, ਅੰਕਿਤ ਖ਼ਿਲਾਫ਼ ਇੱਕ ਬੱਚੇ ਨਾਲ ਕਥਿਤ ਅਣੈਤਿਕ ਹਰਕਤਾਂ ਕਰਨ ਦੇ ਦੋਸ਼ ਹੇਠ ਗੋਹਾਣਾ ਸਦਰ ਥਾਣੇ ਵਿੱਚ POCSO ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਅਧਿਕਾਰੀ ਅਨੁਸਾਰ, ਮਾਮਲਾ ਦਰਜ ਹੋਣ ਤੋਂ ਬਾਅਦ ਅੰਕਿਤ ਤਣਾਅ ਵਿੱਚ ਰਹਿ ਰਿਹਾ ਸੀ।

ਹਾਲਾਂਕਿ, ਅੰਕਿਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਜਾਣਕਾਰੀ ਨਹੀਂ ਸੀ ਕਿ ਉਸ ਨੇ ਇਹ ਕਦਮ ਕਿਉਂ ਚੁੱਕਿਆ। ਪਰਿਵਾਰ ਨੇ ਉਸ ਦੇ ਕਬੱਡੀ ਕਰੀਅਰ ਬਾਰੇ ਦੱਸਦਿਆਂ ਕਿਹਾ ਕਿ ਉਹ ਦੋ ਵਾਰ ਪ੍ਰੋ-ਕਬੱਡੀ ਵਿੱਚ ਹਿੱਸਾ ਲੈ ਚੁੱਕਾ ਸੀ ਅਤੇ ਹੁਣ ਤੀਜੀ ਵਾਰ ਲਈ ਤਿਆਰੀ ਕਰ ਰਿਹਾ ਸੀ।

ਫਿਲਹਾਲ GRP ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਦੇ ਹਾਲਾਤਾਂ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਕਾਰਵਾਈ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments