Home ਪੰਜਾਬ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਆਉਣ ਵਾਲੀਆਂ ਗੱਡੀਆਂ ‘ਤੇ ਟੈਕਸ ਲਗਾਉਣ ਦਾ ਪ੍ਰਸਤਾਵ...

ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਆਉਣ ਵਾਲੀਆਂ ਗੱਡੀਆਂ ‘ਤੇ ਟੈਕਸ ਲਗਾਉਣ ਦਾ ਪ੍ਰਸਤਾਵ ਪਾਸ

0

ਰੂਪਨਗਰ: ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਆਉਣ ਵਾਲੀਆਂ ਗੱਡੀਆਂ ਨੂੰ ਲੈ ਕੇ ਬਹੁਤ ਹੀ ਅਹਿਮ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਨੇ ਪੰਚਾਇਤੀ ਰਾਜ ਐਕਟ ਦੀ ਧਾਰਾ 189 ਤਹਿਤ ਦਿੱਤੇ ਵਿੱਤੀ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਨ੍ਹਾਂ ਵਾਹਨਾਂ ‘ਤੇ ਬੁਨਿਆਦੀ ਢਾਂਚਾ ਟੈਕਸ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਹੈ । ਇਸ ਪ੍ਰਸਤਾਵ ਨੂੰ ਸਰਕਾਰ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਲਾਗੂ ਕੀਤਾ ਜਾਵੇਗਾ।

ਅੱਜ ਯਾਨੀ ਮੰਗਲਵਾਰ ਨੂੰ ਮਿੰਨੀ ਸਕੱਤਰੇਤ ਵਿੱਚ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਮੀਟਿੰਗ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਪਿੰਡਾਂ ਦੇ ਵਿਕਾਸ ਲਈ ਵਿੱਤੀ ਵਸੀਲੇ ਵਧਾਉਣ ਲਈ ਜ਼ਿਲ੍ਹਾ ਪ੍ਰੀਸ਼ਦ ਜ਼ਿਲ੍ਹੇ ਦੀ ਹੱਦ ਅੰਦਰ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੀਆਂ ਸੜਕਾਂ ’ਤੇ ਟੋਲ ਟੈਕਸ ਲਗਾਏਗੀ।

ਮੀਟਿੰਗ ਵਿੱਚ ਕਿਹਾ ਗਿਆ ਕਿ ਇਸ ਪ੍ਰਸਤਾਵ ਨੂੰ ਮਨਜ਼ੂਰੀ ਲਈ ਸਰਕਾਰ ਕੋਲ ਭੇਜਿਆ ਜਾਵੇਗਾ। ਮਨਜ਼ੂਰੀ ਮਿਲਣ ਤੋਂ ਬਾਅਦ ਟੈਕਸ ਵਸੂਲੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਤੋਂ ਹੋਣ ਵਾਲੀ ਆਮਦਨ ਜ਼ਿਲ੍ਹਾ ਪ੍ਰੀਸ਼ਦ ਅਧੀਨ ਆਉਂਦੀਆਂ ਸੜਕਾਂ, ਪੁਲਾਂ, ਸਟਰੀਟ ਲਾਈਟਾਂ, ਸਫ਼ਾਈ ਅਤੇ ਹੋਰ ਵਿਕਾਸ ਕਾਰਜਾਂ ‘ਤੇ ਖਰਚ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version