ਰਾਂਚੀ : ਝਾਰਖੰਡ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 1 ਅਗਸਤ ਤੋਂ ਸ਼ੁਰੂ ਹੋਵੇਗਾ। ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਫ਼ੈਸਲਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਰਾਜ ਕੈਬਨਿਟ ਸਕੱਤਰ ਵੰਦਨਾ ਡਡੇਲ ਨੇ ਕਿਹਾ, ‘ਕੈਬਨਿਟ ਨੇ ਛੇਵੀਂ ਝਾਰਖੰਡ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 1 ਤੋਂ 7 ਅਗਸਤ ਤੱਕ ਕਰਵਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੈਸ਼ਨ ਦੌਰਾਨ ਪੰਜ ਕੰਮਕਾਜੀ ਦਿਨ ਹੋਣਗੇ।’ ਉਨ੍ਹਾਂ ਕਿਹਾ ਕਿ ਕੈਬਨਿਟ ਨੇ 1 ਜਨਵਰੀ ਤੋਂ ਆਪਣੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (ਡੀਏ) ਵਿੱਚ ਛੇ ਪ੍ਰਤੀਸ਼ਤ ਵਾਧੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਡਡੇਲ ਨੇ ਕਿਹਾ ਕਿ ਪੰਜਵੇਂ ਤਨਖਾਹ ਕਮਿਸ਼ਨ ਦੇ ਤਹਿਤ ਸਰਕਾਰੀ ਕਰਮਚਾਰੀਆਂ ਦੇ ਡੀਏ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਨੇ ਸਾਰੇ ਥਾਣਿਆਂ ਲਈ ਚਾਰ ਪਹੀਆ ਵਾਹਨਾਂ ਅਤੇ ਦੋ ਪਹੀਆ ਵਾਹਨਾਂ ਦੀ ਖਰੀਦ ਸਮੇਤ 27 ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ।











