Homeਪੰਜਾਬਖਰੜ 'ਚ ਸਪਾ ਸੈਂਟਰ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦਾ...

ਖਰੜ ‘ਚ ਸਪਾ ਸੈਂਟਰ ਦੀ ਆੜ ‘ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼…

ਖਰੜ : ਖਰੜ ਪੁਲਸ ਨੇ ਸਮਾਜ ਵਿਰੋਧੀ ਗਤੀਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਸੈਕਟਰ-117 ਦੀ ਮੋਤੀਆ ਸੋਸਾਇਟੀ ਸਥਿਤ ਇੱਕ ਸਪਾ ਸੈਂਟਰ ‘ਤੇ ਛਾਪੇਮਾਰੀ ਕੀਤੀ। ਪੁਲਸ ਦੇ ਦਾਅਵੇ ਮੁਤਾਬਕ ਇੱਥੇ ਸਪਾ ਸੈਂਟਰ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਸੀ।

ਪੁਲਸ ਕਾਰਵਾਈ ਦੌਰਾਨ ਸਪਾ ਸੈਂਟਰ ਵਿੱਚੋਂ ਚਾਰ ਲੜਕੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ, ਜਦਕਿ ਮੌਕੇ ਤੋਂ ਸੈਂਟਰ ਦੇ ਮੈਨੇਜਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਡੀਐੱਸਪੀ ਖਰੜ ਈਸ਼ਾਨ ਸਿੰਗਲਾ ਅਤੇ ਥਾਣਾ ਸਦਰ ਖਰੜ ਦੇ ਐੱਸਐੱਚਓ ਇੰਸਪੈਕਟਰ ਸੁਨੀਲ ਸ਼ਰਮਾ ਨੇ ਦੱਸਿਆ ਕਿ ਮਜਾਤ ਚੌਕੀ ਇੰਚਾਰਜ ਚਰਨ ਸਿੰਘ ਸਮੇਤ ਪੁਲਸ ਟੀਮ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਸ ਨੂੰ ਸੂਚਨਾ ਮਿਲੀ ਕਿ ਮੋਤੀਆ ਸੋਸਾਇਟੀ ਵਿੱਚ ਸਥਿਤ ‘ਦ ਲਗਜ਼ਰੀ ਸਪਾ ਸੈਂਟਰ’ ਵਿੱਚ ਕਥਿਤ ਤੌਰ ‘ਤੇ ਦੇਹ ਵਪਾਰ ਦੀ ਗਤੀਵਿਧੀ ਚੱਲ ਰਹੀ ਹੈ।

ਸੂਚਨਾ ਦੇ ਆਧਾਰ ‘ਤੇ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਸਪਾ ਸੈਂਟਰ ‘ਤੇ ਛਾਪਾ ਮਾਰਿਆ। ਇਸ ਦੌਰਾਨ ਚਾਰ ਲੜਕੀਆਂ ਨੂੰ ਉਥੋਂ ਬਾਹਰ ਕੱਢਿਆ ਗਿਆ ਅਤੇ ਮੈਨੇਜਰ ਸਲਮਾਨ ਖਾਨ, ਵਾਸੀ ਰਮੀਆ ਕਲੋਨੀ, ਛਛਰੌਲੀ, ਜ਼ਿਲ੍ਹਾ ਯਮੁਨਾਨਗਰ ਨੂੰ ਕਾਬੂ ਕਰ ਲਿਆ ਗਿਆ।

ਪੁਲਸ ਮੁਤਾਬਕ ਇਸ ਮਾਮਲੇ ਵਿੱਚ ਸਪਾ ਸੈਂਟਰ ਦੇ ਮਾਲਕ ਅਤੇ ਮੈਨੇਜਰ ਸਲਮਾਨ ਖਾਨ ਖ਼ਿਲਾਫ਼ ਥਾਣਾ ਸਦਰ ਖਰੜ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੈਂਟਰ ਦੇ ਮਾਲਕ ਦੀ ਭੂਮਿਕਾ ਸਮੇਤ ਮਾਮਲੇ ਨਾਲ ਜੁੜੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਮੁਲਜ਼ਮ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ

ਗ੍ਰਿਫ਼ਤਾਰ ਕੀਤੇ ਗਏ ਸਲਮਾਨ ਖਾਨ ਨੂੰ ਪੁਲਸ ਨੇ ਖਰੜ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਅੱਗੇ ਵੀ ਕਾਨੂੰਨ ਮੁਤਾਬਕ ਕਾਰਵਾਈ ਜਾਰੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments