Homeਪੰਜਾਬਹਾਈ-ਟੈਕ ਹੋਵੇਗਾ PRTC, UPI, ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ...

ਹਾਈ-ਟੈਕ ਹੋਵੇਗਾ PRTC, UPI, ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪਟਿਆਲਾ: ਪੰਜਾਬ ਰੋਡਵੇਜ਼ ਦੀ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਨੂੰ ਆਧੁਨਿਕ ਅਤੇ ਹਾਈ-ਟੈਕ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਗਿਆ ਹੈ। ਹੁਣ ਯਾਤਰੀਆਂ ਨੂੰ ਬੱਸ ਸੇਵਾਵਾਂ ਨਾਲ ਜੁੜੇ ਭੁਗਤਾਨ ਲਈ ਆਨਲਾਈਨ ਸਹੂਲਤਾਂ ਮਿਲਣ ਦੀ ਉਮੀਦ ਹੈ। ਇਸ ਤਹਿਤ UPI ਦੇ ਨਾਲ-ਨਾਲ ਡੈਬਿਟ ਅਤੇ ਕ੍ਰੈਡਿਟ ਕਾਰਡ ਰਾਹੀਂ ਭੁਗਤਾਨ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਯੋਜਨਾ ’ਤੇ ਵਿਚਾਰ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਅੱਜ PRTC ਦੇ ਮੁੱਖ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ PRTC ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ, ਆਈਏਐਸ ਨੇ ਕੀਤੀ। ਇਸ ਮੌਕੇ PRTC ਦੇ ਅਧਿਕਾਰੀਆਂ ਤੋਂ ਇਲਾਵਾ ਮੁੰਬਈ ਦੀ ‘ਓਮਨੀਫਿਸੈਂਟ ਟੈਕਨੋਲੋਜੀ ਪ੍ਰਾਈਵੇਟ ਲਿਮਟਿਡ’ ਕੰਪਨੀ ਦੇ ਸੀਈਓ ਅਮਿਤ ਮਹਿਤਾ ਅਤੇ ਸਾਫਟਵੇਅਰ ਇੰਜੀਨੀਅਰ ਪ੍ਰਦੀਪ ਮਿਸ਼ਰਾ ਵੀ ਮੌਜੂਦ ਰਹੇ।

ਮੀਟਿੰਗ ਦੌਰਾਨ PRTC ਦੀਆਂ ਸੇਵਾਵਾਂ ਨੂੰ ਤਕਨਾਲੋਜੀ ਨਾਲ ਜੋੜਨ ਅਤੇ ਯਾਤਰੀਆਂ ਲਈ ਭੁਗਤਾਨ ਪ੍ਰਣਾਲੀ ਨੂੰ ਹੋਰ ਆਸਾਨ ਬਣਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਧੁਨਿਕ ਡਿਜੀਟਲ ਭੁਗਤਾਨ ਪ੍ਰਣਾਲੀ ਲਾਗੂ ਹੋਣ ਨਾਲ ਯਾਤਰੀਆਂ ਨੂੰ ਨਕਦੀ ’ਤੇ ਨਿਰਭਰ ਰਹਿਣ ਦੀ ਲੋੜ ਘੱਟ ਹੋਵੇਗੀ ਅਤੇ ਉਹ ਆਪਣੇ ਮੋਬਾਈਲ ਜਾਂ ਬੈਂਕ ਕਾਰਡ ਰਾਹੀਂ ਭੁਗਤਾਨ ਕਰ ਸਕਣਗੇ।

PRTC ਨੂੰ ਹਾਈ-ਟੈਕ ਬਣਾਉਣ ਦੀ ਇਹ ਪਹਿਲ ਯਾਤਰੀ ਸਹੂਲਤਾਂ ਵਿੱਚ ਸੁਧਾਰ ਦੇ ਨਾਲ-ਨਾਲ ਟਰਾਂਸਪੋਰਟ ਪ੍ਰਬੰਧਨ ਨੂੰ ਹੋਰ ਪਾਰਦਰਸ਼ੀ ਅਤੇ ਆਧੁਨਿਕ ਬਣਾਉਣ ਵਿੱਚ ਵੀ ਮਦਦਗਾਰ ਹੋ ਸਕਦੀ ਹੈ। ਤਕਨਾਲੋਜੀ ਦੀ ਵਰਤੋਂ ਵਧਣ ਨਾਲ ਭੁਗਤਾਨ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਯਾਤਰੀਆਂ ਨੂੰ ਬਿਹਤਰ ਸੇਵਾਵਾਂ ਦੇਣ ਵਿੱਚ ਮਦਦ ਮਿਲ ਸਕਦੀ ਹੈ।

ਮੀਟਿੰਗ ਵਿੱਚ PRTC ਦੇ ਅਧਿਕਾਰੀਆਂ ਅਤੇ ਤਕਨੀਕੀ ਮਾਹਿਰਾਂ ਨੇ ਡਿਜੀਟਲ ਪ੍ਰਣਾਲੀ ਨਾਲ ਜੁੜੇ ਵੱਖ-ਵੱਖ ਪੱਖਾਂ ’ਤੇ ਵਿਚਾਰ ਕੀਤਾ। ਕੰਪਨੀ ਦੇ ਮਾਹਿਰਾਂ ਵੱਲੋਂ ਤਕਨੀਕੀ ਹੱਲਾਂ ਅਤੇ ਸੰਭਾਵਿਤ ਡਿਜੀਟਲ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments