HomeਪੰਜਾਬPSEB ਬੋਰਡ ਦੇ 10ਵੀਂ ਤੇ 12ਵੀਂ ਕਲਾਸ ਦੇ ਨਤੀਜੇ ਇਸ ਦਿਨ ਹੋਣਗੇ...

PSEB ਬੋਰਡ ਦੇ 10ਵੀਂ ਤੇ 12ਵੀਂ ਕਲਾਸ ਦੇ ਨਤੀਜੇ ਇਸ ਦਿਨ ਹੋਣਗੇ ਜਾਰੀ

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 10ਵੀਂ ਅਤੇ 12ਵੀਂ ਕਲਾਸ ਦੇ ਨਤੀਜੇ ਐਲਾਨ ਕਰਨ ਦੀਆਂ ਤਰੀਕਾਂ ਜਾਰੀ ਕਰ ਦਿੱਤੀਆਂ ਹਨ। ਬੋਰਡ ਦੇ ਅਨੁਸਾਰ, ਦਸਵੀਂ ਕਲਾਸ ਦਾ ਨਤੀਜਾ 11 ਮਈ ਨੂੰ ਜਦੋਂ ਕਿ ਬਾਰ੍ਹਵੀਂ ਕਲਾਸ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।

ਬੋਰਡ ਨੇ ਵਿਦਿਆਰਥੀਆਂ ਅਤੇ ਮਾਪਿਆਂ ਲਈ ਇੱਕ ਵਿਸ਼ੇਸ਼ ਸੰਦੇਸ਼ ਜਾਰੀ ਕਰਦੇ ਹੋਏ ਦੱਸਿਆ ਹੈ ਕਿ  ਜੇਕਰ ਕਿਸੇ ਵਿਦਿਆਰਥੀ ਨੂੰ ਤਣਾਅ, ਚਿੰਤਾ ਜਾਂ ਮਾਨਸਿਕ ਦਬਾਅ ਮਹਿਸੂਸ ਹੁੰਦਾ ਹੈ ਤਾਂ ਇੱਕ ਟੋਲ-ਫ੍ਰੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਹੈਲਪਲਾਈਨ ‘ਤੇ ਤਜਰਬੇਕਾਰ ਮਨੋਵਿਗਿਆਨੀ ਵਿਦਿਆਰਥੀਆਂ ਨੂੰ ਸਲਾਹ ਦੇਣਗੇ।

ਟੋਲ-ਫ੍ਰੀ ਹੈਲਪਲਾਈਨ ਨੰਬਰ: 9549-161-161

ਬੋਰਡ ਨੇ ਵਿਦਿਆਰਥੀਆਂ ਨੂੰ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪ੍ਰੀਖਿਆ ਦੇ ਨਤੀਜੇ ਜ਼ਿੰਦਗੀ ਦੀ ਅੰਤਿਮ ਮੰਜ਼ਿਲ ਨਹੀਂ ਹਨ, ਸਗੋਂ ਤਰੱਕੀ ਲਈ ਇੱਕ ਨਵੀਂ ਪੌੜੀ ਹੁੰਦੀ ਹੈ। ਵਿਦਿਆਰਥੀਆਂ ਨੂੰ ਆਪਣੇ ਆਪ ਵਿੱਚ ਵਿਸ਼ਵਾਸ ਰੱਖਣ, ਸਕਾਰਾਤਮਕ ਰਵੱਈਆ ਬਣਾਈ ਰੱਖਣ ਅਤੇ ਸਖ਼ਤ ਮਿਹਨਤ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ। ਨਾਲ ਹੀ, ਸਾਰੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments