ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈ ਗਈ 10ਵੀਂ ਜਮਾਤ ਦੀ ‘ਰੈਗੂਲਰ ਰੀ-ਅਪੀਅਰ’ ਤੇ ‘ਵਾਧੂ ਵਿਸ਼ਾ’ (ਐਕਸਟਰਾ ਸਬਜੈਕਟ) ਦੀ ਪ੍ਰੀਖਿਆ ਦਾ ਨਤੀਜਾ ਰਸਮੀ ਤੌਰ ’ਤੇ ਐਲਾਨ ਦਿੱਤਾ ਗਿਆ ਹੈ। ਵਿਦਿਆਰਥੀ ਆਪਣਾ ਨਤੀਜਾ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ ’ਤੇ ਜਾ ਕੇ ਆਸਾਨੀ ਨਾਲ ਚੈੱਕ ਅਤੇ ਡਾਊਨਲੋਡ ਕਰ ਸਕਦੇ ਹਨ।
ਵਿਦਿਆਰਥੀ ਇਨ੍ਹਾਂ ਵੈੱਬਸਾਈਟਾਂ ’ਤੇ ਆਪਣਾ ਰੋਲ ਨੰਬਰ ਜਾਂ ਨਾਂ ਦਰਜ ਕਰ ਕੇ ਆਪਣਾ ਸਕੋਰ ਕਾਰਡ ਦੇਖ ਸਕਦੇ ਹਨ। ਬੋਰਡ ਨੇ ਸਾਰੇ ਵਿਦਿਆਰਥੀਆਂ ਨੂੰ ਸਮੇਂ ਸਿਰ ਆਪਣਾ ਨਤੀਜਾ ਚੈੱਕ ਕਰਨ ਦੀ ਸਲਾਹ ਦਿੱਤੀ ਹੈ।











