HomeਪੰਜਾਬPSEB ਨੇ ਪੰਜਾਬੀ ਵਾਧੂ ਵਿਸ਼ੇ ਦੀ ਸਾਲ 2025 ਦੀ ਤੀਜੀ ਤਿਮਾਹੀ ਦੀ...

PSEB ਨੇ ਪੰਜਾਬੀ ਵਾਧੂ ਵਿਸ਼ੇ ਦੀ ਸਾਲ 2025 ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਦਾ ਸ਼ਡਿਊਲ ਕੀਤਾ ਜਾਰੀ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਾਬੀ ਵਾਧੂ ਵਿਸ਼ੇ ਦੀ ਸਾਲ 2025 ਦੀ ਤੀਜੀ ਤਿਮਾਹੀ ਦੀ ਪ੍ਰੀਖਿਆ ਜੋ ਕਿ ਅਕਤੂਬਰ ਮਹੀਨੇ ਵਿੱਚ ਹੋਣੀ ਹੈ ਉਸਦਾ ਸ਼ਡਿਊਲ ਅੱਜ ਜਾਰੀ ਕਰ ਦਿੱਤਾ ਹੈ।

ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਪ੍ਰੀਖਿਆ ਫਾਰਮ ਭਲਕੇ, 1 ਅਕਤੂਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦੀ ਆਖਰੀ ਮਿਤੀ 17 ਅਕਤੂਬਰ ਹੈ। ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਪ੍ਰਾਪਤ ਕਰਨ ਦੀ ਆਖਰੀ ਮਿਤੀ 21 ਅਕਤੂਬਰ ਹੈ।

ਬੁਲਾਰੇ ਨੇ ਦੱਸਿਆ ਕਿ ਉਮੀਦਵਾਰਾਂ ਦੇ ਰੋਲ ਨੰਬਰ 24 ਅਕਤੂਬਰ ਤੱਕ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬੀ ਇੱਕ ਦੀ ਪ੍ਰੀਖਿਆ 30 ਅਕਤੂਬਰ ਨੂੰ ਹੋਵੇਗੀ ਅਤੇ ਪੰਜਾਬੀ ਦੋ ਦੀ ਪ੍ਰੀਖਿਆ 31 ਅਕਤੂਬਰ ਨੂੰ ਹੋਵੇਗੀ।

ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਫਾਰਮ ਜਮ੍ਹਾਂ ਕਰਦੇ ਸਮੇਂ, ਸਬੰਧਤ ਉਮੀਦਵਾਰ ਨੂੰ ਆਪਣੇ ਨਾਲ 10ਵੀਂ ਜਮਾਤ ਪਾਸ ਕਰਨ ਦਾ ਅਸਲ ਸਰਟੀਫਿਕੇਟ, ਫੋਟੋ ਪਛਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ ਲਿਆਉਣੀਆਂ ਪੈਣਗੀਆਂ। ਪ੍ਰੀਖਿਆ ਫਾਰਮ ਅਤੇ ਦਸਵੀਂ ਜਮਾਤ ਪਾਸ ਕਰਨ ਦੇ ਸਰਟੀਫਿਕੇਟ ਅਤੇ ਆਧਾਰ ਕਾਰਡ ਦੀ ਤਸਦੀਕਸ਼ੁਦਾ ਹਾਰਡ ਕਾਪੀ ਨਿਰਧਾਰਤ ਮਿਤੀ ਤੱਕ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਵਿੱਚ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ।

ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਹੈ, ਤਾਂ ਸਬੰਧਤ ਉਮੀਦਵਾਰ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ। ਜਿਸਦੀ ਸਾਰੀ ਜ਼ਿੰਮੇਵਾਰੀ ਸਬੰਧਤ ਉਮੀਦਵਾਰ ਦੀ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਇਸ ਪ੍ਰੀਖਿਆ ਸੰਬੰਧੀ ਹੋਰ ਸਾਰੀ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ http://www.pseb.ac.in/ ‘ਤੇ ਵੀ ਉਪਲਬਧ ਕਰਵਾਈ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments