Home ਦੇਸ਼ ਕੇਰਲ ‘ਚ 19 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

ਕੇਰਲ ‘ਚ 19 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

0

ਤਿਰੂਵਨੰਤਪੁਰਮ: ਕੇਰਲ ਸਰਕਾਰ ਨੇ ਅੱਜ ਦੁਰਗਾਸ਼ਟਮੀ ਦੇ ਤਿਉਹਾਰ ਕਾਰਨ 19 ਅਕਤੂਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਆਮ ਪ੍ਰਸ਼ਾਸਨ ਵਿਭਾਗ ਨੇ ਇੱਕ ਹੁਕਮ ਜਾਰੀ ਕਰਕੇ ਇਸ ਛੁੱਟੀ ਦਾ ਐਲਾਨ ਕੀਤਾ ਹੈ।

ਹੁਕਮਾਂ ਅਨੁਸਾਰ ਇਹ ਛੁੱਟੀ ਸਾਰੇ ਸਰਕਾਰੀ ਅਤੇ ਅਰਧ-ਸਰਕਾਰੀ ਦਫ਼ਤਰਾਂ, ਜਨਤਕ ਖੇਤਰ ਦੇ ਅਦਾਰਿਆਂ, ‘ਨੈਗੋਸ਼ੀਏਬਲ ਇੰਸਟਰੂਮੈਂਟ ਐਕਟ’ ਅਧੀਨ ਆਉਂਦੇ ਅਦਾਰਿਆਂ ਅਤੇ ਪੇਸ਼ੇਵਰ ਕਾਲਜਾਂ ਸਮੇਤ ਸਾਰੇ ਵਿ ਦਿਅਕ ਅਦਾਰਿਆਂ ‘ਤੇ ਲਾਗੂ ਹੋਵੇਗੀ।

ਇਹ ਛੁੱਟੀ 20 ਅਤੇ 21 ਅਕਤੂਬਰ ਨੂੰ ਪੂਜਾ ਤਿਉਹਾਰ ਦੀਆਂ ਛੁੱਟੀਆਂ ਤੋਂ ਠੀਕ ਪਹਿਲਾਂ ਪੈ ਰਹੀ ਹੈ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਲੰਬੀ ਛੁੱਟੀ ਮਿਲ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version